ਮਿਮਿਟ ਮਲੋਟ ਵਿਖੇ ਆਈ.ਆਈ.ਸੀ ਸੈਲ ਵੱਲੋਂ ਕਰਵਾਏ ਗਏ ਵਿਸ਼ੇਸ਼ ਸੈਮੀਨਾਰ
ਪੰਜਾਬ ਸਰਕਾਰ ਦੁਆਰਾ ਸਥਾਪਿਤ ਮਲੋਟ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਵਿਖੇ ਇੰਸਟੀਟਿਊਸ਼ਨਲ ਇਨੋਵੇਸ਼ਨ ਸੈਲ ਵੱਲੋਂ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ (AICTE), ਨਵੀਂ ਦਿੱਲੀ ਅਤੇ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਨਵੀਨਤਾ, ਖੋਜ, ਪੇਟੈਂਟ ਅਤੇ ਸਟਾਰਟਅਪ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਏ ਗਏ।
ਮਲੋਟ : ਪੰਜਾਬ ਸਰਕਾਰ ਦੁਆਰਾ ਸਥਾਪਿਤ ਮਲੋਟ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਵਿਖੇ ਇੰਸਟੀਟਿਊਸ਼ਨਲ ਇਨੋਵੇਸ਼ਨ ਸੈਲ ਵੱਲੋਂ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ (AICTE), ਨਵੀਂ ਦਿੱਲੀ ਅਤੇ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਨਵੀਨਤਾ, ਖੋਜ, ਪੇਟੈਂਟ ਅਤੇ ਸਟਾਰਟਅਪ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਏ ਗਏ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਦੀ ਵਰਤੋਂ, ਖੋਜ ਨੂੰ ਪੇਟੈਂਟ ਕਰਵਾਉਣ ਦੀ ਪ੍ਰਕਿਰਿਆ ਅਤੇ ਸਟਾਰਟਅਪ ਸ਼ੁਰੂ ਕਰਨ ਲਈ ਲੋੜੀਂਦੀ ਫੰਡਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਆਈ.ਆਈ.ਸੀ ਕੌਂਸਲ ਮਲੋਟ ਦੀ ਪ੍ਰਧਾਨ ਡਾ. ਸੋਨੀਆ ਸ਼ਰਮਾ ਅਤੇ ਸੈਮੀਨਾਰ ਕੋ-ਆਰਡੀਨੇਟਰਾਂ ਇੰਜੀਨੀਅਰ ਗੁਰਪ੍ਰੀਤ ਕੌਰ, ਇੰਜੀਨੀਅਰ ਸੋਨੂ ਰਾਣੀ, ਇੰਜੀਨੀਅਰ ਜੋਗਿੰਦਰ ਸਿੰਘ ਅਤੇ ਇੰਜੀਨੀਅਰ ਕਰਮਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ AI/ML, IoT, ਕਲਾਊਡ ਕੰਪਿਊਟਿੰਗ, ਸਾਈਬਰ ਸਿਕਿਊਰਿਟੀ ਅਤੇ ਸੈਮੀਕੰਡਕਟਰ ਇੰਡਸਟਰੀ ਵਰਗੀਆਂ ਆਧੁਨਿਕ ਤਕਨੀਕਾਂ ਬਾਰੇ ਜਾਣੂੰ ਕਰਵਾਇਆ ਗਿਆ।
ਮਾਹਿਰਾਂ ਨੇ ਵਿਦਿਆਰਥੀਆਂ ਨੂੰ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਵਿੱਚ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਕੇ ਨਵੇਂ ਅਤੇ ਹਾਈਟੈਕ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਫੈਸਰ ਅਸੀਮ ਕਲਟਾ ਨੇ ਪੇਟੈਂਟ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਆਪਣੇ ਡਿਜ਼ਾਈਨ, ਸਾਫਟਵੇਅਰ ਅਤੇ ਖੋਜ ਨਾਲ ਸੰਬੰਧਿਤ ਉਤਪਾਦਾਂ ਨੂੰ ਪੇਟੈਂਟ ਕਰਵਾ ਸਕਦੇ ਹਨ। ਇਸ ਸੰਬੰਧੀ ਫੇਜ਼-1 ਲਈ ਆਖਰੀ ਮਿਤੀ 30 ਸਤੰਬਰ ਦੱਸੀ ਗਈ। ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਖੋਜ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਆਈ.ਆਈ.ਸੀ ਕੌਂਸਲ ਮੈਂਬਰਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ।
Author : Malout Live



