ਮਿਮਿਟ ਮਲੋਟ ਵਿਖੇ ਮਸ਼ੀਨ ਲਰਨਿੰਗ ਵਿਸ਼ੇ ਤੇ ਲਗਾਈ ਗਈ ਵਿਸ਼ੇਸ਼ ਵਰਕਸ਼ਾਪ

ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਲੋਟ ਵਿਖੇ ਵਿਦਿਆਰਥੀਆਂ ਨੂੰ ਕੰਪਨੀਆਂ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਸਮੇਂ-ਸਮੇਂ ਸਿਰ ਐਕਸਪਰਟ ਲੈੱਕਚਰ ਵਰਕਸ਼ਾਪ ਅਤੇ ਸੈਮੀਨਾਰ ਕਰਵਾਏ ਜਾਂਦੇ ਹਨ। ਇਸੇ ਲੜ੍ਹੀ ਤਹਿਤ ਮਿਮਿਟ ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵੱਲੋਂ ਮਸ਼ੀਨ ਲਰਨਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।

ਮਲੋਟ : ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਲੋਟ ਵਿਖੇ ਵਿਦਿਆਰਥੀਆਂ ਨੂੰ ਕੰਪਨੀਆਂ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਸਮੇਂ-ਸਮੇਂ ਸਿਰ ਐਕਸਪਰਟ ਲੈੱਕਚਰ ਵਰਕਸ਼ਾਪ ਅਤੇ ਸੈਮੀਨਾਰ ਕਰਵਾਏ ਜਾਂਦੇ ਹਨ। ਇਸੇ ਲੜ੍ਹੀ ਤਹਿਤ ਮਿਮਿਟ ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵੱਲੋਂ ਮਸ਼ੀਨ ਲਰਨਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਹਰਕੀਰਤ ਸਿੰਘ ਬਰਾੜ ਨੇ ਦੱਸਿਆ ਕਿ ਸੋਫਟਵੇਜ ਟੈਕਨੋਲੋਜੀ ਪ੍ਰਾਈਵੇਟ ਲਿਮਿਟਡ ਬਠਿੰਡਾ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਸ਼ੋਕ ਖਹਿਰਾ ਵੱਲੋਂ ਵਿਦਿਆਰਥੀਆਂ ਦੇ ਨਾਲ ਮਸ਼ੀਨ ਲਰਨਿੰਗ ਵਿਸ਼ੇ ਨਾਲ ਸੰਬੰਧਿਤ ਵਰਕਸ਼ਾਪ ਲਗਾਈ।

ਸ਼੍ਰੀ ਅਸ਼ੋਕ ਖਹਿਰਾ ਨੇ ਵਿਦਿਆਰਥੀਆਂ ਨੂੰ ਇੰਟੈਲੀਜੈਂਟ ਸਿਸਟਮ ਬਣਾਉਣ ਵੇਲੇ ਵੱਖ-ਵੱਖ ਤਰ੍ਹਾਂ ਦੇ ਡਾਟੇ ਐਲੋਗਰੇਟਮ ਅਤੇ ਮਾਡਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੇ ਇਸ ਮਸ਼ੀਨ ਲਰਨਿੰਗ ਵਿਸ਼ੇ ਨਾਲ ਸੰਬੰਧਿਤ ਵਰਕਸ਼ਾਪ ਵਿੱਚ ਜੋ ਸਿਖਲਾਈ ਹਾਸਿਲ ਕੀਤੀ, ਉਸ ਨੂੰ ਰੋਜਾਨਾ ਜ਼ਿੰਦਗੀ ਵਿੱਚ ਕੰਮ ਆਉਣ ਵਾਲੇ ਵੱਖ-ਵੱਖ ਕੰਮਾਂ ਵਿੱਚ ਵਰਤਣ ਲਈ ਪ੍ਰੇਰਨਾ ਹਾਸਿਲ ਕੀਤੀl ਇਸ ਸੈਸ਼ਨ ਨਾਲ ਵਿਦਿਆਰਥੀਆਂ ਨੇ ਮਸ਼ੀਨ ਲਰਨਿੰਗ ਦੇ ਖੇਤਰ ਵਿੱਚ ਵੱਖ-ਵੱਖ ਉਪਲੱਬਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀl ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਡਾ. ਵਿਜੇ ਸਮਿਆਲ, ਡਾ. ਕੁਲਬੀਰ ਸਿੰਘ, ਇੰਜੀਨੀਅਰ ਹਰਜਸਦੀਪ ਸਿੰਘ ਅਤੇ ਇੰਜੀਨੀਅਰ ਜੋਗਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਰਹੇl ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਇਸ ਵਰਕਸ਼ਾਪ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ, ਪ੍ਰੋਗਰਾਮ ਕੋਆਰਡੀਨੇਟਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀl

Author : Malout Live