ਦਸ਼ਮੇਸ਼ ਖਾਲਸਾ ਕਾਲਜ ਸ਼੍ਰੀ ਮੁਕਤਸਰ ਸਾਹਿਬ, ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਵਿੱਚ ਕਰਵਾਏ ਗਏ ਭਾਸ਼ਣ ਮੁਕਾਬਲੇ

ਦਸ਼ਮੇਸ਼ ਖਾਲਸਾ ਕਾਲਜ ਅਤੇ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਖ਼ਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਨੁਕਸਾਨਾਂ ਅਤੇ ਸਮਾਜ ਤੇ ਪੈ ਰਹੇ ਉਸਦੇ ਗੰਭੀਰ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਫਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਐਨਜੀਓਜ਼ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ 'ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਂਹ, ਜ਼ਿੰਦਗੀ ਨੂੰ ਹਾਂ' ਮੁਹਿੰਮ ਅਧੀਨ ਦਸ਼ਮੇਸ਼ ਖਾਲਸਾ ਕਾਲਜ ਅਤੇ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਖ਼ਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਨੁਕਸਾਨਾਂ ਅਤੇ ਸਮਾਜ ਤੇ ਪੈ ਰਹੇ ਉਸਦੇ ਗੰਭੀਰ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਫਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੰਦੇ ਹੋਏ ਕਿਹਾ ਕਿ ਨਸ਼ੇ ਨਾ ਸਿਰਫ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਬਲਕਿ ਪਰਿਵਾਰ ਅਤੇ ਸਮਾਜ ਦੀ ਤਰੱਕੀ ਲਈ ਵੀ ਵੱਡੀ ਰੁਕਾਵਟ ਬਣਦੇ ਹਨ। ਇਸ ਲਈ ਹਰ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿੱਚ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਗੁਰਨਿਸ਼ਾਨ ਸਿੰਘ ਹੇਅਰ ਪ੍ਰਧਾਨ ਦਸ਼ਮੇਸ਼ ਹਰਿਆਵਲ ਲਹਿਰ, ਐਡਵੋਕੇਟ ਨਰਵੀਰ ਸਿੰਘ ਗਿੱਲ ਜ਼ਿਲ੍ਹਾ ਆਰਗੀਨਾਈਜ਼ਰ, ਜਸਪਾਲ ਸਿੰਘ (ਸਰਬੱਤ ਦਾ ਭਲਾ ਟਰੱਸਟ), ਵਰਜਿੰਦਰ ਸਿੰਘ, ਮਨੀਸ਼ ਕੁਮਾਰ ਜਿੰਦਲ ਡਾਇਰੈਕਟਰ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਡਾ. ਰਾਜਵਿੰਦਰ ਸਿੰਘ ਗਿੱਲ ਦਸ਼ਮੇਸ਼ ਖਾਲਸਾ ਕਾਲਜ ਪ੍ਰਿੰਸੀਪਲ, ਡਾ. ਨਰੇਸ਼ ਪਰੂਥੀ ਚੇਅਰਮੈਨ ਮਾਨਵਤਾ ਸੇਵਾ ਆਸ਼ਰਮ, ਬੂਟਾ ਰਾਮ ਪ੍ਰਧਾਨ ਆਸ਼ੀਰਵਾਦ ਕਲੱਬ ਤੋਂ ਇਲਾਵਾ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਿਰ ਸਨ।

Author : Malout Live