ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ ਭਗੌੜਾ ਮੁਲਜ਼ਮ ਕਾਬੂ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਪੁੱਤਰ ਥਾਣਾ ਸਿੰਘ, ਵਾਸੀ ਪਿੰਡ ਜਵਾਹਰ ਵਾਲਾ, ਸ਼੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ। ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 90 ਮਿਤੀ 07-05-2021, ਧਾਰਾਵਾਂ 379, 411, 457 ਆਈ.ਪੀ.ਸੀ, ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ ਸਟਾਫ਼, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਪੁੱਤਰ ਥਾਣਾ ਸਿੰਘ, ਵਾਸੀ ਪਿੰਡ ਜਵਾਹਰ ਵਾਲਾ, ਸ਼੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ।

ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 90 ਮਿਤੀ 07-05-2021, ਧਾਰਾਵਾਂ 379, 411, 457 ਆਈ.ਪੀ.ਸੀ, ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ ਮਿਤੀ 06-05-2025 ਨੂੰ ਪੀ.ਓ (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਪੀ.ਓ ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਦਿਆਂ ਉਸ ਨੂੰ ਬੀਤੀ ਕੱਲ੍ਹ ਮਿਤੀ 13-09-2026 ਨੂੰ ਕਾਬੂ ਕਰ ਲਿਆ ਗਿਆ ਹੈ। ਜਿਸ ਨੂੰ ਮਾਨਯੋਗ ਅਦਾਲਤ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ।

Author : Malout Live