ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 260 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕੀਤੇ ਕਾਬੂ

ਇੰਸਪੈਕਟਰ ਗੁਰਵਿੰਦਰ ਸਿੰਘ, ਸੀ.ਆਈ.ਏ ਸਟਾਫ ਤੇ ਪੁਲਿਸ ਪਾਰਟੀ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਕਾਬੂ ਕਰਨ ਕੀਤਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਇੰਸਪੈਕਟਰ ਗੁਰਵਿੰਦਰ ਸਿੰਘ, ਸੀ.ਆਈ.ਏ ਸਟਾਫ ਤੇ ਪੁਲਿਸ ਪਾਰਟੀ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਕਾਬੂ ਕਰਨ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਰੁਪਿੰਦਰ ਸਿੰਘ ਉਰਫ ਬਣੀ ਤੇ ਮਨੋਜ ਕੁਮਾਰ ਵਾਸੀ ਮਹਾਬੱਧਰ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਖਿਲਾਫ਼ ਥਾਣਾ ਸਦਰ ਮੁਕਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਉਕਤ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Author : Malout Live