ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 10 ਚੋਰੀ ਦੇ ਮੋਟਰਸਾਇਕਲ ਸਣੇ 4 ਵਿਅਕਤੀ ਕੀਤੇ ਕਾਬੂ
ਜਿਲ੍ਹੇ ’ਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਪਾਰਟੀ ਵੱਲੋਂ 04 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 10 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ’ਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ। ਐਸ.ਪੀ (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ ਬਚਨ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸਮੇਤ ਪੁਲਿਸ ਪਾਰਟੀ ਵੱਲੋਂ 04 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 10 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਪੁਲਿਸ ਨੂੰ ਪ੍ਰਾਪਤ ਹੋਈ ਖੁਫੀਆ ਸੂਚਨਾ ਦੇ ਆਧਾਰ
ਕਾਰਵਾਈ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਹਰੀਕੇ ਕਲਾ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਹਰੀਕੇ ਕਲਾਂ, ਗੁਰਪਿੰਦਰ ਸਿੰਘ ਪੁੱਤਰ ਜਗਸੀਰ ਸਿੰਘ, ਵਾਸੀ ਹਰੀਕੇ ਕਲਾਂ ਅਤੇ ਮਨਦੀਪ ਸਿੰਘ ਉਰਫ਼ ਹੈਰੀ ਪੁੱਤਰ ਦਰਸ਼ਨ ਸਿੰਘ, ਵਾਸੀ ਹਰੀਕੇ ਕਲਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਸਮੇਂ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ
Author : Malout Live



