ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਠੱਗੀ ਮਾਰਨ ਵਾਲੀ ਮਹਿਲਾ ਕੀਤੀ ਕਾਬੂ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਇਨਵੈਸਟਮੈਂਟ ਦੇ ਨਾਮ ’ਤੇ ਹੋ ਰਹੀ ਵੱਡੀ ਠੱਗੀ ਦਾ ਪਰਦਾਫਾਸ਼ ਕਰਦੇ ਹੋਏ ਇੱਕ ਸੁਗਠਿਤ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਹ ਗਿਰੋਹ ਖਾਸ ਕਰਕੇ ਇੰਸਟਾਗ੍ਰਾਮ ਰਾਹੀਂ ਲੋਕਾਂ ਨੂੰ ਪੈਸੇ ਦੁੱਗਣੇ-ਤਿਗੁਣੇ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਵੱਡੇ ਪੱਧਰ ’ਤੇ ਧੋਖਾਧੜੀ ਕਰ ਰਿਹਾ ਸੀ।

ਮਲੋਟ : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਇਨਵੈਸਟਮੈਂਟ ਦੇ ਨਾਮ ਤੇ ਹੋ ਰਹੀ ਵੱਡੀ ਠੱਗੀ ਦਾ ਪਰਦਾਫਾਸ਼ ਕਰਦੇ ਹੋਏ ਇੱਕ ਸੁਗਠਿਤ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਹ ਗਿਰੋਹ ਖਾਸ ਕਰਕੇ ਇੰਸਟਾਗ੍ਰਾਮ ਰਾਹੀਂ ਲੋਕਾਂ ਨੂੰ ਪੈਸੇ ਦੁੱਗਣੇ-ਤਿਗੁਣੇ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਵੱਡੇ ਪੱਧਰ ਤੇ ਧੋਖਾਧੜੀ ਕਰ ਰਿਹਾ ਸੀ। ਇਸ ਮਾਮਲੇ ਵਿੱਚ ਮੁੱਖ ਦੋਸ਼ੀ ਨਵਦੀਪ ਕੌਰ ਉਰਫ ਨਿਸ਼ਾ ਰਾਣੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਕੇਸ ਵਿੱਚ ਮਲੋਟ ਦੀ ਰਹਿਣ ਵਾਲੀ ਪੀੜਤਾ ਨਾਲ ਕਰੀਬ 14.91 ਲੱਖ ਰੁਪਏ ਦੀ ਠੱਗੀ ਕੀਤੀ ਗਈ, ਜਦਕਿ ਦੂਜੇ ਮਾਮਲੇ ਵਿੱਚ ਹੋਰ ਪੀੜਤਾਂ ਤੋਂ 27 ਲੱਖ ਰੁਪਏ ਤੋਂ ਵੱਧ ਦੀ ਰਕਮ ਹੜਪ ਕੀਤੀ ਗਈ।

ਦੋਸ਼ੀਆਂ ਵੱਲੋਂ ਪਹਿਲਾਂ ਕੁੱਝ ਮੁਨਾਫ਼ਾ ਦੇ ਕੇ ਲੋਕਾਂ ਦਾ ਭਰੋਸਾ ਜਿੱਤਿਆ ਜਾਂਦਾ ਸੀ ਅਤੇ ਬਾਅਦ ਵਿੱਚ ਵੱਡੀ ਰਕਮ ਇਕੱਠੀ ਕਰਕੇ ਸੰਪਰਕ ਤੋੜ ਦਿੱਤਾ ਜਾਂਦਾ ਸੀ। ਪੁਲਿਸ ਵੱਲੋਂ ਦੋਵੇਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਤਫਤੀਸ਼ ਜਾਰੀ ਹੈ ਅਤੇ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਖ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਵਾਂ ਤੇ ਕੇਸ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਣਜਾਣ ਇਨਵੈਸਟਮੈਂਟ ਆਫਰਾਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਿਤ ਕਰਨ।

Author : Malout Live