ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕੀਤੇ ਕਾਬੂ, NDPS ਤਹਿਤ ਮਾਮਲਾ ਦਰਜ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐੱਸ.ਐੱਸ.ਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ’ਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅਸ਼ੋਕ ਮੀਨਾ ਐੱਸ.ਪੀ (ਡੀ.) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਤੇ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐੱਸ.ਐੱਸ.ਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅਸ਼ੋਕ ਮੀਨਾ ਐੱਸ.ਪੀ (ਡੀ.) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਤੇ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸੀ.ਆਈ.ਏ ਪੁਲਿਸ ਟੀਮ ਵੱਲੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਟੋਲ ਪਲਾਜ਼ਾ, ਨੇੜੇ ਪਿੰਡ ਵੜਿੰਗ ਵਿਖੇ ਮੌਜੂਦ ਹੋਣ ਦੌਰਾਨ ਦੋ ਨੌਜਵਾਨ ਸ਼ੱਕੀ ਹਾਲਤ ਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਟੀਮ ਵੱਲੋਂ ਸ਼ੱਕ ਦੇ ਆਧਾਰ ਤੇ ਉਨ੍ਹਾਂ ਨੂੰ ਰੋਕ ਕੇ ਨਾਮ-ਪਤਾ ਪੁੱਛਿਆ ਗਿਆ।

ਪੁੱਛਗਿੱਛ ਦੌਰਾਨ ਪਹਿਲੇ ਵਿਅਕਤੀ ਨੇ ਆਪਣਾ ਨਾਮ ਵਿਸ਼ਾਲ ਸਿੰਘ ਉਰਫ਼ ਸ਼ਾਲੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਅੰਬੇਦਕਰ ਨਗਰ ਨੇੜੇ ਕੰਮੇਆਣਾ ਗੇਟ ਫਰੀਦਕੋਟ ਤੇ ਦੂਜੇ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਕੁਲਵੰਤ ਸਿੰਘ ਵਾਸੀ ਅੰਬੇਦਕਰ ਨਗਰ ਨੇੜੇ ਕੰਮੇਆਣਾ ਗੇਟ ਫਰੀਦਕੋਟ ਦੱਸਿਆ। ਪੁਲਿਸ ਟੀਮ ਵੱਲੋਂ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਹੋਈ। ਬਰਾਮਦ ਨਸ਼ੀਲੇ ਪਦਾਰਥ ਦਾ ਵਜ਼ਨ ਕਰਨ ਤੇ 100 ਗ੍ਰਾਮ ਹੈਰੋਇਨ ਪਾਈ ਗਈ। ਇਸ ਸੰਬੰਧੀ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਬਰੀਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

Author : Malout Live