ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੱਕੀ ਟਿਕਾਣਿਆਂ, ਵਿਅਕਤੀਆਂ ਤੇ ਵਾਹਨਾਂ ਦੀ ਕੀਤੀ ਜਾਂਚ
ਜ਼ਿਲ੍ਹਾ ਪੁਲਿਸ ਮੁੱਖ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਕਾਸੋ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਪੁਲਿਸ ਮੁੱਖ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਕਾਸੋ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਜ਼ਿਲ੍ਹੇ ਦੇ ਮੁੱਖ ਰਸਤਿਆਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਿਲ ਰਹੇ ਵਿਅਕਤੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਕਾਸੋ ਅਭਿਆਨ ’ਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਪੁਲਿਸ ਟੀਮਾਂ ’ਚ ਸ਼ਾਮਿਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ, ਚੈਕਿੰਗ ਅਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ।
ਅਭਿਆਨ ਦੀ ਨਿਗਰਾਨੀ ਗੁਰਿੰਦਰਜੀਤ ਸਿੰਘ ਐੱਸ.ਪੀ (ਐਚ), ਮਹੇਸ਼ ਕੁਮਾਰ ਸੈਣੀ, ਐੱਸ.ਪੀ ਆਪਰੇਸ਼ਨ, ਬਚਨ ਸਿੰਘ, ਡੀ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀ.ਐੱਸ.ਪੀ ਮਲੋਟ, ਜਤਿੰਦਰ ਸਿੰਘ ਡੀ.ਐੱਸ.ਪੀ ਗਿੱਦੜਬਾਹਾ, ਹਰਬੰਸ ਸਿੰਘ ਡੀ.ਐੱਸ.ਪੀ ਲੰਬੀ ਅਤੇ ਜੋਰਾ ਸਿੰਘ ਡੀ.ਐੱਸ.ਪੀ (ਐਚ) ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐਚ.ਓ ਵੱਲੋਂ ਕੀਤੀ ਗਈ। ਗੁਰਿੰਦਰਜੀਤ ਸਿੰਘ ਐੱਸ.ਪੀ (ਐਚ) ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। ਕਾਸੋ ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪੂਰੀ ਵੈਰੀਫਿਕੇਸ਼ਨ ਕਰਨਾ ਹੈ। ਨਸ਼ਿਆਂ ਦੀ ਤਸਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Author : Malout Live



