ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਅਚਾਨਕ ਚਲਾਇਆ ਸਰਚ ਓਪਰੇਸ਼ਨ
ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਪੁਲਿਸ ਟੀਮਾਂ ਨੇ ਅਚਾਨਕ ਸਰਚ ਓਪਰੇਸ਼ਨ ਚਲਾਇਆ। ਇਸ ਸਰਚ ਮੁਹਿੰਮ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ /ਅਧਿਕਾਰੀ ਸ਼ਾਮਿਲ ਰਹੇ, ਜੋ ਕਿ ਵੱਖ-ਵੱਖ ਟੀਮਾਂ ਵਿੱਚ ਵੰਡੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੀਆਂ ਹਦਾਇਤਾਂ ਹੇਠ ਸਰਚ ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਪੁਲਿਸ ਟੀਮਾਂ ਨੇ ਇੱਕਸਾਰ ਕਾਰਵਾਈ ਕੀਤੀ। ਇਸ ਸਰਚ ਮੁਹਿੰਮ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ /ਅਧਿਕਾਰੀ ਸ਼ਾਮਿਲ ਰਹੇ, ਜੋ ਕਿ ਵੱਖ-ਵੱਖ ਟੀਮਾਂ ਵਿੱਚ ਵੰਡੇ ਗਏ।
ਜਿੱਥੇ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਵੀ ਪੁਲਿਸ ਦੀ ਜਿੰਮੇਵਾਰੀ ਹੈ। ਇਸ ਦੌਰਾਨ ਸਟੇਸ਼ਨ ਅੰਦਰ ਅਤੇ ਆਲੇ-ਦੁਆਲੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਗਈ। ਸੀ.ਸੀ.ਟੀ.ਵੀ ਰਾਹੀਂ ਸਟੇਸ਼ਨ ਦੇ ਅੰਦਰੂਨੀ ਹਿੱਸਿਆਂ ਦੀ ਲਾਈਵ ਮੌਨੀਟਰਿੰਗ ਕੀਤੀ ਗਈ। ਜਨਤਕ ਸਥਾਨਾਂ ਦੀ ਸੁਰੱਖਿਆ ਬਣਾਈ ਰੱਖਣ, ਨਸ਼ਾ ਮਾਫੀਆ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਾ, ਹਥਿਆਰ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸੰਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।
Author : Malout Live