15 ਅਗਸਤ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ ਵਿੱਚ ਅਚਨਚੇਤ ਸਰਚ ਅਭਿਆਨ

15 ਅਗਸਤ (ਆਜ਼ਾਦੀ ਦਿਵਸ) ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿੱਚ ਵਿਸ਼ੇਸ਼ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 15 ਅਗਸਤ (ਆਜ਼ਾਦੀ ਦਿਵਸ) ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਮੁਹਿੰਮ ਗੈਂਗਸਟਰਾਂ ਤੇ ਵਾਰ ਤਹਿਤ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿੱਚ ਵਿਸ਼ੇਸ਼ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੀ ਅਗਵਾਈ ਜੇਲ੍ਹ ਸੁਪਰਡੈਂਟ ਸ਼੍ਰੀ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐੱਸ.ਪੀ ਸ਼੍ਰੀ ਹਰਜੀਤ ਸਿੰਘ ਵੱਲੋਂ ਕੀਤੀ ਗਈ। ਅਭਿਆਨ ਦੌਰਾਨ 65 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

ਪੁਲਿਸ ਟੀਮਾਂ ਵੱਲੋਂ ਜੇਲ੍ਹ ਦੀਆਂ ਬੈਰਕਾਂ, ਵਾਰਡਾਂ, ਸੰਵੇਦਨਸ਼ੀਲ ਸਥਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਅਤੇ ਹਵਾਲਾਤੀਆਂ ਦੇ ਸਮਾਨ ਦੀ ਵੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਅੰਦਰੋਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਅਪਰਾਧਿਕ ਨੈੱਟਵਰਕ ਨੂੰ ਚਲਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 15 ਅਗਸਤ ਦੇ ਮੱਦੇਨਜ਼ਰ ਅਜਿਹੇ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਅੱਗੇ ਵੀ ਜਾਰੀ ਰਹੇਗੀ।

Author : Malout Live