ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸਰਚ ਅਭਿਆਨ

ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ "ਗੈਂਗਸਟਰਾਂ ਤੇ ਵਾਰ" ਤਹਿਤ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ "ਗੈਂਗਸਟਰਾਂ ਤੇ ਵਾਰ" ਤਹਿਤ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ਤੇ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦਾ ਮੁੱਖ ਉਦੇਸ਼ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ, ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੇ ਨਕੇਲ ਕੱਸਣਾ ਸੀ। ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਵਿੱਚ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰੇਲਵੇ ਸਟੇਸ਼ਨਾਂ, ਵੇਟਿੰਗ ਹਾਲਾਂ, ਪਾਰਕਿੰਗ ਸਥਲਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਗਹਿਰਾਈ ਨਾਲ ਤਲਾਸ਼ੀ ਲਈ।

ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਗਈ, ਜਦਕਿ PAIS ਐਪ ਰਾਹੀਂ ਅਪਰਾਧਿਕ ਪਿਛੋਕੜ ਅਤੇ VAHAN ਐਪ ਰਾਹੀਂ ਵਾਹਨਾਂ ਦੀ ਤਸਦੀਕ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮਾਂ ਨੇ ਵੀ ਸੁਰੱਖਿਆ ਪੱਖੋਂ ਹਰ ਸੰਵੇਦਨਸ਼ੀਲ ਥਾਂ ਦੀ ਜਾਂਚ ਕੀਤੀ। ਐੱਸ.ਐੱਸ.ਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਸਰਚ ਆਪਰੇਸ਼ਨ ਭਵਿੱਖ ਵਿੱਚ ਵੀ ਨਿਯਮਤ ਤੌਰ ਤੇ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰਹੇ ਅਤੇ ਅਪਰਾਧਿਕ ਅਨਸਰਾਂ ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Author : Malout Live