ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮੈਡੀਕਲ ਸਟੋਰਾਂ ਤੇ ਕੀਤੀ ਅਚਨਚੇਤ ਛਾਪੇਮਾਰੀ
ਜਿਲ੍ਹਾ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਸਬ-ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿੱਚ 22 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਟੀਮਾਂ ਨੇ ਕੁੱਝ ਥਾਵਾਂ 'ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਪੁਲਿਸ ਵੱਲੋ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ਼੍ਰੀ ਅਭਿਮਨਿਊ ਰਾਣਾ IPS ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਜਿਲ੍ਹਾ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਸਬ-ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿੱਚ 22 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਟੀਮਾਂ ਨੇ ਕੁੱਝ ਥਾਵਾਂ 'ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ।
ਨਾਲ ਹੀ ਦਵਾਈਆਂ ਦੀ ਮਿਆਦ ਅਤੇ ਪੈਕਿੰਗ ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕਿਸੇ ਵੀ ਗੈਰ-ਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ। ਉਨ੍ਹਾਂ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਥਾਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨ੍ਹਾਂ ਝਿਜਕ ਪੁਲਿਸ ਨਾਲ ਸੰਪਰਕ ਕਰਨ। ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
Author : Malout Live



