ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 74 ਐਨ.ਡੀ.ਪੀ.ਐੱਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 74 ਐਨ.ਡੀ.ਪੀ.ਐੱਸ ਕੇਸਾਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਚੰਨੂ ਦੇ ਬੋਇਲਰ ਵਿੱਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ। ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼੍ਰੀ ਅਭਿਮਨਿਉ ਰਾਣਾ, ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਲਗਾਤਾਰ ਸਰਚ ਆਪਰੇਸ਼ਨ ਅਤੇ ਰੇਡਾਂ ਕਰਕੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ’ਤੇ ਸੀਨੀਅਰ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾਂਦੀ ਹੈ।
ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ, ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕੀਤਾ ਜਾਂਦਾ ਹੈ। ਇਸੇ ਲੜੀ ਵਿੱਚ ਐਨ.ਡੀ.ਪੀ.ਐਸ. ਐਕਟ ਨਾਲ ਸੰਬੰਧਿਤ 74 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਚੰਨੂ ਦੇ ਬੋਇਲਰ ਵਿੱਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ। ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਇਸ ਵਿੱਚ 1141.071 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 0.867 ਕਿਲੋਗ੍ਰਾਮ ਹੈਰੋਇਨ, 2.369 ਕਿਲੋਗ੍ਰਾਮ ਸਮੈਕ, 0.850 ਕਿਲੋਗ੍ਰਾਮ ਗਾਂਜਾ, 2.580 ਕਿਲੋਗ੍ਰਾਮ ਨਸ਼ੀਲਾ ਪਾਊਡਰ, 46,970 ਨਸ਼ੀਲੀਆਂ ਗੋਲੀਆਂ, 662 ਨਸ਼ੀਲੇ ਕੈਪਸੂਲ, 426 ਨਸ਼ੀਲੀਆਂ ਸ਼ੀਸ਼ੀਆਂ ਅਤੇ 306 ਨਸ਼ੀਲੇ ਟੀਕੇ ਸ਼ਾਮਿਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
Author : Malout Live



