ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿਛਲੇ 06 ਮਹੀਨਿਆਂ ਚ 482 ਮੁੱਕਦਮੇ ਦਰਜ ਕਰਕੇ 826 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਪਿਛਲੇ 06 ਮਹੀਨਿਆਂ ਵਿੱਚ ਐਨ.ਡੀ.ਪੀ.ਐੱਸ ਐਕਟ ਤਹਿਤ 482 ਮੁੱਕਦਮੇ ਦਰਜ ਕਰਕੇ 826 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾਂ ਕੋਲੋਂ ਹੈਰੋਇਨ, ਅਫ਼ੀਮ, ਭੁੱਕੀ ਅਤੇ ਲੱਖਾਂ ਦੀ ਨਕਦੀ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਲ੍ਹਾ ਪੱਧਰ ਤੇ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਵਿੱਚ ਰੇਡਾਂ ਅਤੇ ਸ਼ਿਫਟਿੰਗ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੀ ਰਾਹਿਨੁਮਾਈ ਹੇਠ ਜਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਵਿੱਚ ਨਸ਼ਿਆਂ ਵਿਰੁੱਧ ਨਿਰੰਤਰ ਕਾਰਵਾਈਆਂ ਕੀਤੀਆਂ ਗਈਆਂ ਹਨ ਅਤੇ ਅੱਗੇ ਵੀ ਜਾਰੀ ਹਨ। ਡਾ. ਅਖਿਲ ਚੌਧਰੀ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਤਿਆਰ ਕੀਤੀਆਂ ਪੁਲਿਸ ਟੀਮਾਂ ਜਿਲ੍ਹੇ ਅੰਦਰ ਰਾਤ—ਦਿਨ ਮਿਹਨਤ ਕਰਕੇ, ਸਰਚ ਮੁਹਿੰਮਾਂ ਅਤੇ ਨਾਕਾਬੰਦੀਆਂ ਰਾਹੀਂ ਵੱਖ-ਵੱਖ ਪਿੰਡਾਂ-ਵਾਰਡਾਂ ਵਿੱਚ ਨਸ਼ਾ ਤਸਕਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਕੇਵਲ ਇੱਕ ਕਾਨੂੰਨੀ ਮੁੱਦਾ ਨਹੀਂ, ਸਗੋਂ ਇਹ ਸਮਾਜਿਕ ਕੋਹੜ ਹੈ ਜਿਸ ਨੂੰ ਜੜੋਂ ਖਤਮ ਕਰਨਾ ਲਾਜ਼ਮੀ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਪਿਛਲੇ 06 ਮਹੀਨਿਆਂ ਵਿੱਚ ਐਨ.ਡੀ.ਪੀ.ਐੱਸ ਐਕਟ ਤਹਿਤ 482 ਮੁੱਕਦਮੇ ਦਰਜ ਕਰਕੇ 826 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾਂ ਕੋਲੋਂ ਹੈਰੋਇਨ, ਅਫ਼ੀਮ, ਭੁੱਕੀ ਅਤੇ ਲੱਖਾਂ ਦੀ ਨਕਦੀ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਜਿਲ੍ਹਾ ਪੱਧਰ ਤੇ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਵਿੱਚ ਰੇਡਾਂ ਅਤੇ ਸ਼ਿਫਟਿੰਗ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਜਾਇਜ ਵਸੀਲਿਆਂ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ—ਪ੍ਰਾਪਰਟੀਆਂ ਨੂੰ ਵੈਰੀਫਾਈ ਕਰਨ ਉਪਰੰਤ ਨਸ਼ਾ ਤਸਕਰਾਂ ਦੀਆਂ ਪ੍ਰੋਪਰਟੀਆਂ ਨੂੰ ਕੰਪੀਟੈਂਟ ਅਥਾਰਟੀ ਕੋਲੋਂ ਫਰੀਜ਼ ਕਰਵਾਇਆ ਗਿਆ। ਜਿਨਾਂ ਦੀ ਕੁੱਲ ਕੀਮਤ ₹2,67,88,208/— ਰੁਪਏ ਬਣਦੀ ਹੈ। ਇਸ ਤੋਂ ਇਲਾਵਾ ਸਿਵਲ ਪ੍ਰਸ਼ਾਸ਼ਨ ਦੀ ਮੱਦਦ ਨਾਲ ਨਸ਼ਾ ਤਸਕਰੀ ਕਰਕੇ ਬਣਾਈਆਂ ਗਈਆਂ ਨਜਾਇਜ ਉਸਾਰੀਆਂ ਨੂੰ ਬਲਡੋਜ਼ਰ ਨਾਲ ਢਾਹ ਦਿੱਤਾ ਗਿਆ ਅਤੇ ਹੋਰ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਵੀ ਵੈਰੀਫਾਈ ਕਰਵਾਇਆ ਜਾ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਓ ਅਸੀਂ ਸਭ ਮਿਲ ਕੇ ਨਸ਼ੇ ਵਿਰੁੱਧ ਚੱਲ ਰਹੀ ਲੜਾਈ ਵਿੱਚ ਆਪਣੀ ਭੂਮਿਕਾ ਨਿਭਾਈਏ ਅਤੇ ਇਲਾਕੇ ਵਿੱਚ ਕਾਨੂੰਨ—ਵਿਵਸਥਾ ਨੂੰ ਹੋਰ ਮਜ਼ਬੂਤ ਬਣਾਈਏ। ਜੇਕਰ ਤੁਹਾਨੂੰ ਕਿਸੇ ਵੀ ਥਾਂ ਨਸ਼ਾ ਵੇਚਣ ਜਾਂ ਵਰਤਣ ਦੀ ਜਾਣਕਾਰੀ ਮਿਲੇ ਤਾਂ ਬਿਨ੍ਹਾਂ ਕਿਸੇ ਝਿਜਕ ਤੋਂ ਨੇੜਲੇ ਪੁਲਿਸ ਸਟੇਸ਼ਨ ਜਾਂ ਇਨ੍ਹਾਂ ਨੰਬਰਾਂ 97791-00200, 80549-42100 ਤੇ ਪੁਲਿਸ ਨਾਲ ਸੰਪਰਕ ਕਰੋ। ਤੁਹਾਡੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
Author : Malout Live