ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹੁਣ ਤੱਕ 2 ਕਰੋੜ ਕੀਮਤ ਦੇ ਗੁੰਮ ਹੋਏ ਮੋਬਾਇਲ ਸੌਂਪੇ ਮਾਲਕਾਂ ਨੂੰ

ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਸਨ। ਇਨ੍ਹਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਤੇ ਟ੍ਰੇਸਿੰਗ ਤੇ ਲਗਾਇਆ ਗਿਆ ਸੀ। ਇਹ ਮੋਬਾਇਲ ਫੋਨ ਟ੍ਰੇਸ ਕਰਕੇ ਮੋਬਾਈਲ ਮਾਲਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਸੌਂਪੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਸਨ। ਇਨ੍ਹਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਤੇ ਟ੍ਰੇਸਿੰਗ ਤੇ ਲਗਾਇਆ ਗਿਆ ਸੀ।

ਇਹ ਮੋਬਾਇਲ ਫੋਨ ਟ੍ਰੇਸ ਕਰਕੇ ਮੋਬਾਈਲ ਮਾਲਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 950 ਦੇ ਕਰੀਬ ਮੋਬਾਇਲ ਫੋਨਾਂ ਨੂੰ ਟ੍ਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨਾਂ ਦੀ ਕੀਮਤ ਲੱਗਭਗ 2 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ ਨੰਬਰ, ਕੰਪਨੀ ਆਦਿ ਦਾ ਵੇਰਵਾ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦਾ ਮੋਬਾਇਲ ਫੋਨ ਟ੍ਰੇਸਿੰਗ ਤੇ ਲਗਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ CEIR ਪੋਰਟਲ ਤੇ ਆਪਣੀ ਸ਼ਿਕਾਇਤ ਨੰ. (UID No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ।

Author : Malout Live