ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਸੇਵਾ ਮੁਕਤ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਤੇ ਕੀਤਾ ਸਨਮਾਨ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਆਪਣੀ ਸਰਵਿਸ ਪੂਰੀ ਕਰਕੇ ਸੇਵਾ ਮੁਕਤ ਹੋਏ 6 ਪੁਲਿਸ ਕਰਮਚਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸੰਬੰਧੀ ਵਿਦਾਇਗੀ ਸਮਾਰੋਹ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਨੇ ਸੇਵਾ ਮੁਕਤ ਹੋਏ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਆਪਣੀ ਸਰਵਿਸ ਪੂਰੀ ਕਰਕੇ ਸੇਵਾ ਮੁਕਤ ਹੋਏ 6 ਪੁਲਿਸ ਕਰਮਚਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸੰਬੰਧੀ ਵਿਦਾਇਗੀ ਸਮਾਰੋਹ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਨੇ ਸੇਵਾ ਮੁਕਤ ਹੋਏ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਸੁਖਮਈ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਵਿੱਚ ਏ.ਐੱਸ.ਆਈ ਸੁਖਪਾਲ ਸਿੰਘ, ਏ.ਐੱਸ.ਆਈ ਕੁਲਬੀਰ ਸਿੰਘ, ਏ.ਐੱਸ.ਆਈ ਖੁਸ਼ਬਲਵਿੰਦਰ ਸਿੰਘ, ਏ.ਐੱਸ.ਆਈ ਸੁਰਜੀਤ ਸਿੰਘ, ਏ.ਐੱਸ.ਆਈ ਗੁਰਜਿੰਦਰ ਸਿੰਘ ਅਤੇ ਏ.ਐੱਸ.ਆਈ ਪੂਰਨ ਚੰਦ ਸ਼ਾਮਿਲ ਸਨ। ਐੱਸ.ਐੱਸ.ਪੀ ਸ਼੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਇਹ ਮੌਕਾ ਪੁਲਿਸ ਪਰਿਵਾਰ ਲਈ ਬੇਹੱਦ ਖਾਸ ਅਤੇ ਮਾਣ ਵਾਲਾ ਹੈ।
ਇਨ੍ਹਾਂ ਅਧਿਕਾਰੀਆਂ ਨੇ ਆਪਣੀ ਡਿਊਟੀ ਦੌਰਾਨ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦਾ ਯੋਗਦਾਨ ਵਿਭਾਗ ਲਈ ਹਮੇਸ਼ਾ ਯਾਦਗਾਰ ਰਹੇਗਾ। ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਸਿਰਫ਼ ਸਰਕਾਰੀ ਡਿਊਟੀ ਤੋਂ ਅਲੱਗ ਹੋਣ ਦਾ ਨਾਮ ਨਹੀਂ, ਸਗੋਂ ਜ਼ਿੰਦਗੀ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਪੁਲਿਸ ਵਿਭਾਗ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਇਸ ਮੌਕੇ ਐੱਸ.ਪੀ.ਡੀ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ, ਐੱਸ.ਪੀ.ਐਚ ਸ਼੍ਰੀ ਗੁਰਿੰਦਰਜੀਤ ਸਿੰਘ ਸੰਧੂ, ਡੀ.ਐੱਸ.ਪੀ ਐਚ. ਸ਼੍ਰੀ ਜੋਰਾ ਸਿੰਘ ਸਮੇਤ ਪੁਲਿਸ ਅਧਿਕਾਰੀ, ਦਫ਼ਤਰੀ ਸਟਾਫ਼ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਿਰ ਰਹੇ।
Author : Malout Live



