ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤਿੰਨ ਸੇਵਾ ਮੁਕਤ ਹੋਏ ਅਧਿਕਾਰੀਆਂ ਦਾ ਕੀਤਾ ਗਿਆ ਸਨਮਾਨ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੇਵਾ ਮੁਕਤ ਹੋਏ ਤਿੰਨ ਪੁਲਿਸ ਅਧਿਕਾਰੀਆਂ- ਏ.ਐੱਸ.ਆਈ ਗੁਰਮੀਤ ਸਿੰਘ, ਏ.ਐੱਸ.ਆਈ ਜਸਪਾਲ ਸਿੰਘ ਅਤੇ ਏ.ਐੱਸ.ਆਈ ਹਰਿੰਦਰ ਸਿੰਘ ਦੇ ਸਨਮਾਨ ਵਿੱਚ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੇਵਾ ਮੁਕਤ ਹੋਏ ਤਿੰਨ ਪੁਲਿਸ ਅਧਿਕਾਰੀਆਂ- ਏ.ਐੱਸ.ਆਈ ਗੁਰਮੀਤ ਸਿੰਘ, ਏ.ਐੱਸ.ਆਈ ਜਸਪਾਲ ਸਿੰਘ ਅਤੇ ਏ.ਐੱਸ.ਆਈ ਹਰਿੰਦਰ ਸਿੰਘ ਦੇ ਸਨਮਾਨ ਵਿੱਚ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ) ਨੇ ਸੇਵਾ ਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਲਈ ਵਧਾਈ ਦਿੰਦਿਆਂ ਚੰਗੀ ਸਿਹਤ, ਖੁਸ਼ਹਾਲੀ ਅਤੇ ਸਫਲ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਕਿਸੇ ਅੰਤ ਦਾ ਨਹੀਂ, ਸਗੋਂ ਜੀਵਨ ਦੀ ਇੱਕ ਨਵੀਂ ਅਤੇ ਮਹੱਤਵਪੂਰਨ ਪੜਾਅ ਦੀ ਸ਼ੁਰੂਆਤ ਹੈ।
ਉਨ੍ਹਾਂ ਨੇ ਕਿਹਾ ਕਿ ਹਰ ਅਧਿਕਾਰੀ ਦਾ ਯੋਗਦਾਨ ਪੁਲਿਸ ਵਿਭਾਗ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਰਿਹਾ ਹੈ ਅਤੇ ਵਿਭਾਗ ਹਮੇਸ਼ਾ ਆਪਣੇ ਸਾਬਕਾ ਕਰਮਚਾਰੀਆਂ ਦੇ ਨਾਲ ਖੜ੍ਹਾ ਰਹੇਗਾ। ਇਸ ਮੌਕੇ ਡੀ.ਐੱਸ.ਪੀ (ਐਚ) ਸ. ਜੋਰਾ ਸਿੰਘ ਸਮੇਤ ਦਫ਼ਤਰੀ ਸਟਾਫ, ਰਿਟਾਇਰਡ ਪੁਲਿਸ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਹਾਜ਼ਿਰ ਸਨ। ਸਮਾਗਮ ਦੌਰਾਨ ਸੇਵਾ ਮੁਕਤ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦੀ ਲੰਬੀ ਅਤੇ ਸ਼ਾਨਦਾਰ ਸੇਵਾ ਲਈ ਧੰਨਵਾਦ ਕੀਤਾ ਗਿਆ। ਸਟੇਜ ਸੰਚਾਲਨ ਏ.ਐੱਸ.ਆਈ ਗੁਰਦੇਵ ਸਿੰਘ ਨੇ ਕੀਤਾ, ਜਦਕਿ ਏ.ਐੱਸ.ਆਈ ਨਾਇਬ ਸਿੰਘ ਨੇ ਗੀਤ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ।
Author : Malout Live



