ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੇਵਾ ਮੁਕਤ ਹੋਏ 03 ਪੁਲਿਸ ਅਧਿਕਾਰੀਆ ਨੂੰ ਦਿੱਤੀ ਗਈ ਸਨਮਾਨ ਜਨਕ ਵਿਦਾਇਗੀ ਪਾਰਟੀ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਆਪਣੀ ਲੰਬੀ ਅਤੇ ਸਮਰਪਿਤ ਸੇਵਾ ਪੂਰੀ ਕਰਕੇ ਸੇਵਾ ਮੁਕਤ ਹੋਏ 03 ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਆਪਣੀ ਲੰਬੀ ਅਤੇ ਸਮਰਪਿਤ ਸੇਵਾ ਪੂਰੀ ਕਰਕੇ ਸੇਵਾ ਮੁਕਤ ਹੋਏ 03 ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ ਨੇ ਸੇਵਾ ਮੁਕਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸੇਵਾ ਮੁਕਤ ਹੋਣ ਵਾਲਿਆਂ ਵਿੱਚ ਇੰਸਪੈਕਟਰ ਬਲਵਿੰਦਰ ਸਿੰਘ, ਏ.ਐੱਸ.ਆਈ ਸੁਸ਼ੀਲ ਕੁਮਾਰ ਅਤੇ ਏ.ਐੱਸ.ਆਈ ਕੁਲਦੀਪ ਸਿੰਘ ਸ਼ਾਮਿਲ ਹਨ। ਐੱਸ.ਐੱਸ.ਪੀ ਨੇ ਕਿਹਾ ਕਿ ਪੁਲਿਸ ਵਿਭਾਗ ਲਈ ਇਹ ਮੌਕਾ ਗੌਰਵਪੂਰਨ ਹੈ ਕਿਉਂਕਿ ਇਨ੍ਹਾਂ ਅਧਿਕਾਰੀਆਂ ਨੇ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਕੰਮ ਤੋਂ ਅਲੱਗ ਹੋਣਾ ਹੀ ਨਹੀਂ, ਸਗੋਂ ਜੀਵਨ ਦੀ ਨਵੀਂ ਯਾਤਰਾ ਦੀ ਸ਼ੁਰੂਆਤ ਵੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਪੁਲਿਸ ਵਿਭਾਗ ਹਰ ਸੰਭਵ ਸਹਿਯੋਗ ਲਈ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਇਸ ਮੌਕੇ ਸੇਵਾ ਮੁਕਤ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਸਮਾਗਮ ਵਿੱਚ ਡੀ.ਐੱਸ.ਪੀ (ਡੀ) ਸ. ਰਸ਼ਪਾਲ ਸਿੰਘ, ਪੁਲਿਸ ਅਧਿਕਾਰੀ, ਦਫ਼ਤਰੀ ਸਟਾਫ ਅਤੇ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰ ਹਾਜ਼ਿਰ ਸਨ। ਏ.ਐੱਸ.ਆਈ ਗੁਰਦੇਵ ਸਿੰਘ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ, ਜਦਕਿ ਏ.ਐੱਸ.ਆਈ ਨਾਇਬ ਸਿੰਘ ਨੇ ਗੀਤ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ। ਇਸ ਮੌਕੇ ਏ.ਐੱਸ.ਆਈ ਨੇਮਪਾਲ, ਹੈਡ ਕਲਰਕ, ਸ਼੍ਰੀ ਕੁਲਬੀਰ ਸਿੰਘ ਅਕਾਊਂਟੈਂਟ, ਸ਼੍ਰੀ ਹਰਜਿੰਦਰ ਸਿੰਘ ਐਮ.ਟੀ.ਓ ਸਮੇਤ ਦਫ਼ਤਰੀ ਸਟਾਫ ਵੀ ਮੌਜੂਦ ਰਿਹਾ।
Author : Malout Live



