ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਤਿੰਨ ਮਹੀਨਿਆਂ ਵਿੱਚ 13234 ਵਹੀਕਲਾਂ ਦੇ ਕੀਤੇ ਚਲਾਨ
ਸ਼੍ਰੀ ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਵਿੱਚ ਪੁਲਿਸ ਵੱਲੋਂ 01 ਜਨਵਰੀ 2025 ਤੋਂ ਲੈ ਕੇ ਹੁਣ ਤੱਕ 13234 ਵਹੀਕਲਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਸੁਰੱਖਿਆ ਅਤੇ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪੁਲਿਸ ਵਚਨਬੱਧ ਹੈ। ਉਨ੍ਹਾਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਵਿੱਚ ਪੁਲਿਸ ਵੱਲੋਂ 01 ਜਨਵਰੀ 2025 ਤੋਂ ਲੈ ਕੇ ਹੁਣ ਤੱਕ 13234 ਵਹੀਕਲਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ।
ਇਸੇ ਦੌਰਾਨ ਬਿਨ੍ਹਾਂ ਕਾਗਜ਼ਾਂ ਦੇ ਲਗਭਗ 20 ਵਹੀਕਲ ਬੰਦ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਅਤੇ ਮਾਪਿਆਂ ਨੂੰ ਛੋਟੇ ਬੱਚਿਆਂ ਨੂੰ ਵਹੀਕਲ ਦੇਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ।
Author : Malout Live