ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਫਿਟ ਇੰਡੀਆ ਸਾਈਕਲ ਡਰਾਈਵ ਤਹਿਤ ਸਾਈਕਲ ਰੈਲੀ ਦਾ ਕੀਤਾ ਆਯੋਜਨ
ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਫਿਟ ਇੰਡੀਆ ਸਾਈਕਲ ਡਰਾਈਵ ਮੁਹਿੰਮ ਦੇ ਤਹਿਤ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਜਿਲ੍ਹੇ ਦੇ ਨੌਜਵਾਨਾਂ ਅਤੇ ਸਮੂਹ ਵਸਨੀਕਾਂ ਨੂੰ ਇਹ ਸੰਦੇਸ਼ ਦੇਣਾ ਸੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣਾ ਸਮਾਜ ਲਈ ਬਹੁਤ ਜ਼ਰੂਰੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਫਿਟ ਇੰਡੀਆ ਸਾਈਕਲ ਡਰਾਈਵ ਮੁਹਿੰਮ ਦੇ ਤਹਿਤ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਜਿਲ੍ਹੇ ਦੇ ਨੌਜਵਾਨਾਂ ਅਤੇ ਸਮੂਹ ਵਸਨੀਕਾਂ ਨੂੰ ਇਹ ਸੰਦੇਸ਼ ਦੇਣਾ ਸੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣਾ ਸਮਾਜ ਲਈ ਬਹੁਤ ਜ਼ਰੂਰੀ ਹੈ।
ਰੈਲੀ ਦੀ ਸ਼ੁਰੂਆਤ ਰੈਡ ਕ੍ਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਤੋਂ ਕੀਤੀ ਗਈ ਅਤੇ ਇਹ ਸ਼ਹਿਰ ਦੇ ਵੱਖ-ਵੱਖ ਮੁੱਖ ਚੌਂਕਾਂ ਤੋਂ ਲੰਘਦੀ ਹੋਈ ਐੱਸ.ਐੱਸ.ਪੀ ਦਫ਼ਤਰ ਵਿੱਖੇ ਸਮਾਪਤ ਹੋਈ। ਇਸ ਸਾਈਕਲ ਰੈਲੀ ਵਿੱਚ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਹੋਏ 100 ਤੋਂ ਵੱਧ ਸਾਈਕਲ ਸਵਾਰਾਂ ਨੇ ਭਾਗ ਲਿਆ, ਜਿਸ ਵਿੱਚ ਸਕੂਲੀ ਨੌਜਵਾਨਾਂ ਤੋਂ ਲੈ ਕੇ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਖਿਡਾਰੀ ਵੀ ਸ਼ਾਮਿਲ ਸਨ। ਰੈਲੀ ਦੌਰਾਨ ਲੋਕਾਂ ਨੂੰ ਖ਼ਾਸ ਤੌਰ 'ਤੇ ਇਸ ਗੱਲ ਲਈ ਜਾਗਰੂਕ ਕੀਤਾ ਗਿਆ ਕਿ ਨਸ਼ੇ ਕਿਸ ਤਰ੍ਹਾਂ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਖ਼ਤਮ ਕਰ ਦਿੰਦੇ ਹਨ ਅਤੇ ਸਿਹਤਮੰਦ ਰਹਿਣ ਲਈ ਰੋਜ਼ਾਨਾ ਕਸਰਤ ਕਰਨੀ ਕਿੰਨੀ ਲਾਜ਼ਮੀ ਹੈ।
Author : Malout Live