ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 20 ਕਿਲੋਮੀਟਰ ਸਾਈਕਲ ਰਾਈਡ ਦਾ ਆਯੋਜਨ

ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 20 ਕਿਲੋਮੀਟਰ ਲੰਬੀ ਸਾਈਕਲ ਰਾਈਡ ਦਾ ਆਯੋਜਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 20 ਕਿਲੋਮੀਟਰ ਲੰਬੀ ਸਾਈਕਲ ਰਾਈਡ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਰੀਰਿਕ ਤੰਦਰੁਸਤੀ ਬਣਾਈ ਰੱਖਣ ਅਤੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਰਾਹੀਂ ਏਕਤਾ ਦਾ ਸੰਦੇਸ਼ ਦੇਣਾ ਸੀ। ਇਸ ਸਾਈਕਲ ਰਾਈਡ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਖਿਦਰਾਣਾ ਸਾਈਕਲਿੰਗ ਕਲੱਬ ਅਤੇ ਫਰੀਕੀ ਰਾਈਡਰਜ਼ ਦੇ ਲਗਭਗ 30 ਸਾਈਕਲ ਸਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਰਾਈਡ ਦੇ ਆਯੋਜਨ ਵਿੱਚ ਸਰਦਾਰ ਰਮਨਦੀਪ ਸਿੰਘ, ਕੰਪਿਊਟਰ ਅਧਿਆਪਕ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਇੰਸਪੈਕਟਰ ਇੰਦਰਜੀਤ ਕੌਰ ਵੱਲੋਂ ਸਾਈਕਲ ਸਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਹਾਜ਼ਰੀ ਨੇ ਸਾਈਕਲ ਸਵਾਰਾਂ ਦਾ ਉਤਸ਼ਾਹ ਵਧਾਇਆ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਰਾਈਡ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਹ ਸਾਈਕਲ ਰਾਈਡ ਬਿਲਕੁਲ ਮੁਫ਼ਤ ਰੱਖੀ ਗਈ, ਤਾਂ ਜੋ ਵੱਧ ਤੋਂ ਵੱਧ ਸਾਈਕਲਿੰਗ ਪ੍ਰੇਮੀ ਇਸ ਵਿੱਚ ਸ਼ਮੂਲੀਅਤ ਕਰ ਸਕਣ। ਇਹ ਉਪਰਾਲਾ ਖੇਡਾਂ, ਸਿਹਤ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

Author : Malout Live