ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 15 ਅਗਸਤ ਦੇ ਮੱਦੇਨਜ਼ਰ ਅਮਨ-ਸ਼ਾਂਤੀ ਤੇ ਸੁਰੱਖਿਆ ਲਈ ਚਾਰ ਸਬ-ਡਿਵੀਜ਼ਨਾਂ 'ਚ ਕੱਢਿਆ ਫਲੈਗ ਮਾਰਚ

15 ਅਗਸਤ ਦੇ ਮੱਦੇਨਜ਼ਰ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐੱਸ ਵੱਲੋਂ ਖੁਦ ਪੁਲਿਸ ਟੀਮ ਦੇ ਨਾਲ ਜ਼ਿਲ੍ਹੇ ਵਿੱਚ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਇਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਸ਼ਾਂਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣਾ ਸੀ। ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਸੜਕਾਂ 'ਤੇ ਪੈਦਲ ਅਤੇ ਵਾਹਨਾਂ ਰਾਹੀਂ ਗਸ਼ਤ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 15 ਅਗਸਤ ਦੇ ਮੱਦੇਨਜ਼ਰ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐੱਸ ਵੱਲੋਂ ਖੁਦ ਪੁਲਿਸ ਟੀਮ ਦੇ ਨਾਲ ਜ਼ਿਲ੍ਹੇ ਵਿੱਚ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਇਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਸ਼ਾਂਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣਾ ਸੀ। ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਸੜਕਾਂ 'ਤੇ ਪੈਦਲ ਅਤੇ ਵਾਹਨਾਂ ਰਾਹੀਂ ਗਸ਼ਤ ਕੀਤੀ। ਇਹ ਫਲੈਗ ਮਾਰਚ ਜਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਐੱਸ.ਐੱਸ.ਪੀ ਦੀ ਨਿਗਰਾਨੀ ਹੇਠ ਕੱਢਿਆ ਗਿਆ। ਹਰੇਕ ਸਬ-ਡਿਵੀਜ਼ਨ ਵਿੱਚ ਸਥਾਨਕ ਪੁਲਿਸ ਟੀਮਾਂ ਨੇ ਸਮੁੱਚੇ ਖੇਤਰ ਵਿੱਚ ਮੁਹਿੰਮ ਚਲਾਈ, ਜਿਸ ਨਾਲ ਅਪਰਾਧਿਕ ਤੱਤਾਂ 'ਤੇ ਨਜ਼ਰ ਰੱਖੀ ਗਈ ਅਤੇ ਨਾਗਰਿਕਾਂ ਵਿੱਚ ਇਹ ਵਿਸ਼ਵਾਸ ਪੈਦਾ ਕੀਤਾ ਗਿਆ ਕਿ ਪੁਲਿਸ ਹਮੇਸ਼ਾਂ ਉਨ੍ਹਾਂ ਦੀ ਸੁਰੱਖਿਆ ਲਈ ਤਿਆਰ ਹੈ।

ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੁਲਿਸ ਸੁਰੱਖਿਆ ਦੀ ਭਾਵਨਾਵਾਂ ਬਰਕਰਾਰ ਰੱਖਣਾ, ਅਸਮਾਜਿਕ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਣਾ ਹੈ। ਇਸ ਫਲੈਗ ਮਾਰਚ ਵਿੱਚ ਸ੍ਰੀ ਨਵੀਨ ਕੁਮਾਰ, ਡੀ.ਐੱਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਅਵਤਾਰ ਸਿੰਘ, ਡੀ.ਐੱਸ.ਪੀ (ਗਿੱਦੜਬਾਹਾ), ਸ੍ਰੀ ਜਸਪਾਲ ਸਿੰਘ, ਡੀ.ਐੱਸ.ਪੀ (ਲੰਬੀ) ਅਤੇ ਸ਼੍ਰੀ ਇਕਬਾਲ ਸਿੰਘ, ਡੀ.ਐੱਸ.ਪੀ (ਮਲੋਟ) ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਾਇਨਾਤ ਲਗਭਗ 250 ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਸ਼ਾਮਿਲ ਸਨ । ਫਲੈਗ ਮਾਰਚ ਦੌਰਾਨ ਪੁਲਿਸ ਵੱਲੋਂ ਸ਼ਹਿਰਾਂ ਦੀਆਂ ਮੁੱਖ ਸੜਕਾਂ, ਗਲੀਆਂ, ਮੁਹੱਲਿਆਂ, ਰਸ਼ ਭਰੇ ਬਾਜ਼ਾਰਾਂ, ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਚੋਂ ਗੁਜ਼ਰਦਿਆਂ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

Author : Malout Live