ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 102 ਮੋਬਾਇਲ ਫੋਨ ਟਰੇਸ ਕਰਕੇ ਕੀਤੇ ਅਸਲ ਮਾਲਕਾਂ ਹਵਾਲੇ

ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇੰਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਤੇ ਟਰੇਸਿੰਗ ਤੇ ਲਗਾਇਆ ਗਿਆ ਸੀ ਜਿਸ ਤੇ 102 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋਂ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : CEIR ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 102 ਮੋਬਾਇਲ ਫੋਨ ਟਰੇਸ ਕਰਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਸ਼੍ਰੀ ਮਨਮੀਤ ਸਿੰਘ ਢਿੱਲੋ ਐੱਸ.ਪੀ(ਡੀ), ਸ੍ਰੀ ਰਸ਼ਪਾਲ ਸਿੰਘ ਡੀ.ਐੱਸ.ਪੀ (ਐਨ.ਡੀ.ਪੀ.ਐੱਸ) ਅਤੇ ਟੈਕਨੀਕਲ ਸੈਲ ਹਾਜ਼ਿਰ ਸੀ। ਇਸ ਮੌਕੇ ਡਾ. ਅਖਿਲ ਚੌਧਰੀ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇੰਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਤੇ ਟਰੇਸਿੰਗ ਤੇ ਲਗਾਇਆ ਗਿਆ ਸੀ ਜਿਸ ਤੇ 102 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋਂ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 1240 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨਾਂ ਦੀ ਕੀਮਤ ਲਗਭਗ 02 ਕਰੋੜ 3 ਲੱਖ 50 ਹਜ਼ਾਰ ਰੁਪਏ ਬਣਦੀ ਹੈ।

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਇਲ ਵਿੱਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਹਨਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਗਾਉਣ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਪਬਲਿਕ CEIR (central equipment identity register) ਪੋਰਟਲ ਪਰ ਆਪਣੀ ਸ਼ਿਕਾਇਤ ਨੰਬਰ (UID No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ। ਇਸ ਦੇ ਨਾਲ ਹੀ ਮੋਬਾਇਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਦੇ ਥਾਣੇ ਜਾਂ ਟੈਕਨੀਕਲ ਦਫਤਰ ਆ ਕੇ ਵੀ ਦੇ ਸਕਦੇ ਹਨ। ਜਿਲ੍ਹਾ ਪੁਲਿਸ ਮੁੱਖੀ ਵੱਲੋਂ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਡਿੱਗਾ ਹੋਇਆ ਮੋਬਾਇਲ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾ ਕਰਵਾਉਣ। ਇਸ ਮੌਕੇ ਮੋਬਾਇਲ ਮਾਲਕਾਂ ਵੱਲੋਂ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।

Author : Malout Live