ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 170 ਮੋਬਾਇਲ ਫੋਨ ਟਰੇਸ ਕਰ ਸੌਂਪੇ ਮਾਲਕਾਂ ਨੂੰ
ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਟੈਕਨੀਕਲ ਟੀਮ ਵੱਲੋਂ ਪਬਲਿਕ ਦੇ ਗੁੰਮ ਹੋਏ 170 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਟੈਕਨੀਕਲ ਟੀਮ ਵੱਲੋਂ ਪਬਲਿਕ ਦੇ ਗੁੰਮ ਹੋਏ 170 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ। ਇਸ ਦੌਰਾਨ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਟਰੇਸ ਕੀਤੇ ਗਏ ਮੋਬਾਇਲ ਫੋਨ ਅਸਲ ਮਾਲਕਾਂ ਨੂੰ ਸੌਂਪੇ ਗਏ।
ਇਸ ਮੌਕੇ ਐੱਸ.ਐੱਸ.ਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 720 ਮੋਬਾਈਲ ਫੋਨ ਟਰੇਸ ਕਰਕੇ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਮੋਬਾਇਲ ਫੋਨ ਮਾਲਕਾਂ ਵੱਲੋਂ ਪੁਲਿਸ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Author : Malout Live