ਮਲੋਟ ਵਿੱਚ ਦਰਜ 7 ਸਾਲ ਪੁਰਾਣੇ ਮਾਮਲੇ ਵਿੱਚ 2 ਭਗੋੜੇ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤੇ ਕਾਬੂ

ਸਪੈਸ਼ਲ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 09-09-2026 ਨੂੰ ਮੁਕੱਦਮਾ ਨੰਬਰ 160 ਮਿਤੀ 17-08-2019, ਅ/ਧ 306 ਆਈ.ਪੀ.ਸੀ, ਥਾਣਾ ਸਿਟੀ ਮਲੋਟ ਵਿੱਚ ਮਾਨਯੋਗ ਅਦਾਲਤ ਵੱਲੋਂ ਪੀ.ਓ ਭਗੌੜੇ ਐਲਾਨੇ ਗਏ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ, ਵਾਸੀਆਨ ਪਿੰਡ ਮਹਿਮਾ ਸਵਾਈ, ਜ਼ਿਲ੍ਹਾ ਬਠਿੰਡਾ, ਨੂੰ ਕਾਬੂ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਪੈਸ਼ਲ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 09-09-2026 ਨੂੰ ਮੁਕੱਦਮਾ ਨੰਬਰ 160 ਮਿਤੀ 17-08-2019, ਅ/ਧ 306 ਆਈ.ਪੀ.ਸੀ, ਥਾਣਾ ਸਿਟੀ ਮਲੋਟ ਵਿੱਚ ਮਾਨਯੋਗ ਅਦਾਲਤ ਵੱਲੋਂ ਪੀ.ਓ ਭਗੌੜੇ ਐਲਾਨੇ ਗਏ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ, ਵਾਸੀਆਨ ਪਿੰਡ ਮਹਿਮਾ ਸਵਾਈ, ਜ਼ਿਲ੍ਹਾ ਬਠਿੰਡਾ, ਨੂੰ ਕਾਬੂ ਕੀਤਾ ਗਿਆ।

ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।

Author : Malout Live