“ਰਾਜ ਪੱਧਰੀ, ਸ਼ੁਰੂਆਤੀ ਸਮਾਗਮ” ਔਰਤਾਂ ਲਈ ਸਿਹਤ ਤੇ ਰੁਜ਼ਗਾਰ ਕੈਂਪ ਪਿੰਡ ਦਾਨੇਵਾਲਾ ਵਿਖੇ 2 ਦਸੰਬਰ ਨੂੰ ਲਗਾਇਆ ਜਾਵੇਗਾ

ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 2 ਦਸੰਬਰ 2024 ਨੂੰ ਰਾਜ ਪੱਧਰੀ ਸ਼ੁਰੂਆਤੀ ਇਨੇਗਰੇਟਿਵ ਸਮਾਗਮ ਸਰਕਾਰੀ ਕਾਲਜ ਪਿੰਡ ਦਾਨੇਵਾਲਾ (ਮਲੋਟ) ਵਿਖੇ ਸਵੇਰੇ 11:00 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 2 ਦਸੰਬਰ 2024 ਨੂੰ ਰਾਜ ਪੱਧਰੀ ਸ਼ੁਰੂਆਤੀ ਇਨੇਗਰੇਟਿਵ ਸਮਾਗਮ ਸਰਕਾਰੀ ਕਾਲਜ ਪਿੰਡ ਦਾਨੇਵਾਲਾ (ਮਲੋਟ) ਵਿਖੇ ਸਵੇਰੇ 11:00 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੀਆਂ 11 ਡਾਕਟਰਾਂ ਦੀਆਂ ਟੀਮਾਂ ਵੱਲੋਂ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਰੁਜ਼ਗਾਰ ਸੈੱਲ ਵੱਲੋਂ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਵੇਗਾ।

ਜਿਸ ਵਿੱਚ 7 ਕੰਪਨੀਆਂ ਵੱਲੋਂ ਮੌਕੇ ’ਤੇ ਲੜਕੀਆਂ ਦੀ ਇੰਟਰਵਿਊ ਲੈ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੈਸ਼ਨਲ ਰੂਰਲ ਲਾਈਵਲੀ ਵੱਲੋਂ 6 ਸੈੱਲਫ ਹੈੱਲਪ ਗੁਰੱਪ, ਔਰਤਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਗਰੂਕਤਾ ਕਰਨ ਲਈ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਾਰਿਆਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਵੱਖ-ਵੱਖ ਪਿੰਡਾਂ ਵਿੱਚ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀਆਂ ਵੱਧ ਤੋਂ ਵੱਧ ਔਰਤਾਂ ਇਸ ਦਾ ਲਾਭ ਲੈ ਸਕਣ।

Author : Malout Live