ਮਲੋਟ ਵਿਖੇ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਆਯੋਜਿਤ
ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ, ਪੜਾਈ ਵੀ Tier-2, Phase 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ।
ਮਲੋਟ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ (ECCE) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ 'ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਇਸੇ ਕੜੀ ਹੇਠ ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ, ਪੜਾਈ ਵੀ Tier-2, Phase 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ।
ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ, ਪੋਸ਼ਣ ਵਿਸ਼ੇਸ਼ ਗਿਆਨ ਅਤੇ ਫੀਲਡ ਪੱਧਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਸੈਸ਼ਨਾਂ ਵਿੱਚ ਪੋਸ਼ਣ ਅਭਿਆਨ ਅਤੇ ECCE ਦੀ ਕਾਰਗੁਜ਼ਾਰੀ, ਡਾਟਾ ਆਧਾਰਿਤ ਨਿਗਰਾਨੀ, ਵਿਹਾਰਕ ਬਦਲਾਅ ਸੰਚਾਰ, ਕਮਿਊਨਿਟੀ ਜਾਗਰੂਕਤਾ ਅਤੇ ਜਮੀਨੀ ਪੱਧਰ 'ਤੇ ਚੁਣੌਤੀਆਂ ਅਤੇ ਹੱਲਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸ੍ਰੀ ਅਮਰਜੀਤ ਸਿੰਘ ਭੁੱਲਰ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਡਾ. ਉਰਵਸ਼ੀ ਜੁਆਇੰਟ ਐਡਵਾਈਜ਼ਰ ਪੀ.ਡੀ.ਸੀ, ਸ੍ਰੀਮਤੀ ਰਤਨਦੀਪ ਕੌਰ ਸੰਧੂ, ਸ਼੍ਰੀਮਤੀ ਰਾਜਵੰਤ ਕੌਰ ਸੀ.ਡੀ.ਪੀ.ਓ ਮਲੋਟ, ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਔਲਖ, ਲਵ ਬੱਤਰਾ ਅਤੇ ਸਮਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਿਰ ਸਨ।
Author : Malout Live



