ਲਾਵਾਰਿਸ ਪਸ਼ੂ ਛੱਡਣ ਵਾਲਿਆਂ ਕੇ ਕੀਤੀ ਜਾਵੇ ਸਖਤ ਕਾਰਵਾਈ – ਡਿਪਟੀ ਕਮਿਸ਼ਟਰ ਸ਼੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਜ਼ਿਲ੍ਹੇ ਵਿੱਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਜ਼ਿਲ੍ਹੇ ਵਿੱਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾ ਰੱਤਾ ਟਿੱਬਾ ਵਿਖੇ ਪਸ਼ੂਆਂ ਦੀ ਸਮੇਂ ਸਿਰ ਵੈਕਸੀਨੇਸ਼ਨ ਯਕੀਨੀ ਬਣਾਉਣ, ਵੈਟਨਰੀ ਟੀਮਾਂ ਦੀ ਤਾਇਨਾਤੀ ਕਰਨ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਮੁੱਖ ਸੜਕਾਂ ਅਤੇ ਲਿੰਕ ਰੋਡਾਂ ਤੇ ਨਿਗਰਾਨੀ ਵਧਾਈ ਜਾਵੇ ਤਾਂ ਜੋ ਲੋਕ ਆਪਣੇ ਪਸ਼ੂ ਸੜਕਾਂ ਜਾਂ ਸ਼ਹਿਰਾਂ ਵਿੱਚ ਲਾਵਾਰਿਸ ਨਾ ਛੱਡ ਸਕਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਲਾਵਾਰਿਸ ਪਸ਼ੂ ਛੱਡਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪਿੰਡਾਂ ਵਿੱਚ ਗਊਸ਼ਾਲਾਵਾਂ ਲਈ ਉਚਿਤ ਥਾਵਾਂ ਦੀ ਚੋਣ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਵੀ ਇਸ ਸਮੱਸਿਆ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਡੈਵੀ ਗੋਇਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਪਸ਼ੂਆਂ ਦੀ ਦੇਖਭਾਲ ਕਰਨ ਦੇ ਸਮਰੱਥ ਨਹੀਂ ਹਨ ਤਾਂ ਉਨ੍ਹਾਂ ਨੂੰ ਸੜਕਾਂ ਤੇ ਛੱਡਣ ਦੀ ਬਜਾਏ ਰੱਤਾ ਟਿੱਬਾ ਸਥਿਤ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਵਿੱਚ ਛੱਡਣ। ਉਨ੍ਹਾਂ ਕਿਹਾ ਕਿ ਬੇਸਹਾਰਾ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਲੋਕਾਂ ਅਤੇ ਪ੍ਰਸ਼ਾਸਨ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ।

Author : Malout Live