ਲਾਇਸੰਸ ਤੋਂ ਬਿਨਾਂ ਜੇਕਰ ਕੋਈ ਵਿਅਕਤੀ ਪਟਾਖੇ ਵੇਚਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਾਰਵਾਈ
16 ਅਕਤੂਬਰ 2024 ਤੋਂ 21 ਅਕਤੂਬਰ 2024 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 23 ਅਕਤੂਬਰ 2024 ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸੰਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸੰਬੰਧੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਅਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।
ਉਹਨਾਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸੰਬੰਧੀ ਅਰਜੀਆਂ 16 ਅਕਤੂਬਰ 2024 ਤੋਂ 21 ਅਕਤੂਬਰ 2024 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 23 ਅਕਤੂਬਰ 2024 ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸੰਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਚਾਹਵਾਨ ਵਿਅਕਤੀ ਆਪਣੀ ਅਰਜੀ ਸੰਬੰਧਿਤ ਸਬ-ਡਿਵੀਜ਼ਨ ਵਿਖੇ ਬਣੇ ਸੇਵਾ ਕੇਂਦਰਾਂ ਵਿੱਚ ਜਮ੍ਹਾ ਕਰਵਾ ਸਕਦੇ ਹਨ। ਅਰਜੀ/ਦਰਖਾਸਤ ਫਾਰਮ ਸੇਵਾ ਕੇਂਦਰਾਂ ਵਿੱਚ ਉਪਲਬਧ ਹਨ, ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ। ਲਾਇਸੰਸ ਤੋਂ ਬਿਨਾਂ ਜੇਕਰ ਕੋਈ ਵਿਅਕਤੀ ਪਟਾਖੇ ਵੇਚ ਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live