ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ
ਆਵਾਜ਼ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕੱਸ ਲਈ ਹੈ। ਇਸ ਸੰਬੰਧੀ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਆਵਾਜ਼ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕੱਸ ਲਈ ਹੈ। ਇਸ ਸੰਬੰਧੀ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੈਰਿਜ ਪੈਲੇਸ, ਧਾਰਿਮਕ ਸੰਸਥਾ ਜਾਂ ਸੜਕ ਕਿਨਾਰੇ ਲਾਊਡ ਸਪੀਕਰ ਜੇਕਰ ਮਿੱਥੇ ਸਮੇਂ ਤੋਂ ਬਾਅਦ ਚੱਲਦਾ ਹੈ ਤਾਂ ਉਸ ਨੂੰ ਜ਼ਬਤ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਇੱਕ ਹਫ਼ਤੇ ਦੀ ਚੇਤਾਵਨੀ ਤੋਂ ਬਾਅਦ ਜ਼ਬਤ ਕਰਨੇ ਸ਼ੁਰੂ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਟੈਂਟ ਮਾਲਕਾਂ ਨੂੰ ਹਦਾਇਤ ਕੀਤੀ ਕਿ ਜੇਕਰ ਟੈਂਟ ਦਾ ਸਮਾਨ ਨਜਾਇਜ਼ ਤੌਰ ਤੇ ਸੜਕ ਜਾਂ ਗਲੀ ਵਿੱਚ ਲੱਗਾ ਪਾਇਆ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਿੱਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਨੂੰ ਸੰਬੰਧਿਤ ਨਗਰ ਕੌਂਸਲ ਵੱਲੋਂ ਉਸ ਨੂੰ ਜ਼ਬਤ ਕਰ ਲਿਆ ਜਾਵੇਗਾ। ਇਸ ਸੰਬੰਧੀ ਉਨ੍ਹਾਂ ਸਮੂਹ ਐੱਸ.ਡੀ.ਐਮ ਨੂੰ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਲਾਊਡ ਸਪੀਕਰ ਵਾਲਿਆਂ, ਟੈਂਟ ਵਾਲਿਆਂ ਨਾਲ ਅਗੇਤਰੀ ਮੀਟਿੰਗ ਵੀ ਕੀਤੀ ਜਾਵੇ। ਇਸ ਮੀਟਿੰਗ ਵਿੱਚ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਤੋਂ ਇਲਾਵਾ ਸਮੂਹ ਐੱਸ.ਡੀ.ਐਮ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਿਰ ਸਨ।
Author : Malout Live