ਡੀ.ਏ.ਪੀ ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।

ਮਲੋੇਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀ.ਐੱਸ.ਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ‘ਚ ਡੀ.ਏ.ਪੀ ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ ਤਾਂ ਜੋ ਜਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਕਰਦਾ ਪਾਇਆ ਜਾਂਦਾ ਹੈ ਜਾਂ ਫਿਰ ਬੇਲੋੜੀਆਂ ਵਸਤਾਂ ਟੈਗ ਕਰਕੇ ਕਿਸਾਨਾਂ ਨੂੰ ਦੇਣ ਦੀ ਕੋਸ਼ਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Authror : Malout Live