ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਅਤੇ ਪੈਟ੍ਰੋਲਿੰਗ ਟੀਮਾਂ ਵੱਲੋਂ ਸਖ਼ਤ ਨਿਗਰਾਨੀ
15 ਅਗਸਤ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾ. ਅਖਿਲ ਚੌਧਰੀ ਆਈ.ਪੀ.ਐੱਸ. ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੋਮੀਨੇਸ਼ਨ ਤਹਿਤ ਇੱਕ ਵਿਸਥਾਰਪੂਰਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਨਾਕਿਆਂ ਤੋਂ ਇਲਾਵਾ, ਰੇਲਵੇ ਸਟੇਸ਼ਨ, ਬੱਸ ਅੱਡਾ, ਮੁੱਖ ਰੂਟਾਂ, ਗਲੀ ਮੁਹੱਲੇ, ਲਵਾਰਿਸ ਵਾਹਨ, ਸੁਰੱਖਿਆ ਗਾਰਡ, ਨਾਈਟ ਸ਼ਿਫਟ ਕੰਮ ਕਰ ਰਹੇ ਕਰਮਚਾਰੀ ਅਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵੀ ਸਮੇਤ ਪੀ.ਸੀ.ਆਰ ਮੋਟਰਸਾਈਕਲਾਂ ਵੱਲੋਂ ਗਸ਼ਤ ਅਤੇ ਫਲੈਗ ਮਾਰਚ ਕਰਕੇ ਜਾਂਚ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : 15 ਅਗਸਤ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾ. ਅਖਿਲ ਚੌਧਰੀ ਆਈ.ਪੀ.ਐੱਸ. ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੋਮੀਨੇਸ਼ਨ ਤਹਿਤ ਇੱਕ ਵਿਸਥਾਰਪੂਰਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਨਾਕਿਆਂ ਤੋਂ ਇਲਾਵਾ, ਰੇਲਵੇ ਸਟੇਸ਼ਨ, ਬੱਸ ਅੱਡਾ, ਮੁੱਖ ਰੂਟਾਂ, ਗਲੀ ਮੁਹੱਲੇ, ਲਵਾਰਿਸ ਵਾਹਨ, ਸੁਰੱਖਿਆ ਗਾਰਡ, ਨਾਈਟ ਸ਼ਿਫਟ ਕੰਮ ਕਰ ਰਹੇ ਕਰਮਚਾਰੀ ਅਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵੀ ਸਮੇਤ ਪੀ.ਸੀ.ਆਰ ਮੋਟਰਸਾਈਕਲਾਂ ਵੱਲੋਂ ਗਸ਼ਤ ਅਤੇ ਫਲੈਗ ਮਾਰਚ ਕਰਕੇ ਜਾਂਚ ਕੀਤੀ ਗਈ। ਜੀ.ਆਰ.ਪੀ ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ। ਕਈ ਵਿਅਕਤੀਆਂ ਦੇ ਰਿਕਾਰਡ PAIS ਐਪ ਰਾਹੀਂ ਤੁਰੰਤ ਵੇਰੀਫਾਈ ਕੀਤੇ ਗਏ, ਤਾਂ ਜੋ ਉਹਨਾਂ ਦੇ ਕਿਸੇ ਕ੍ਰਿਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ। ਪੁਲਿਸ ਵੱਲੋਂ ਰਾਤ ਸਮੇਂ ਸੁਰੱਖਿਆ ਦੇ ਪੱਖੋਂ ਬੱਸ ਸਟੈਂਡ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਬੱਸ ਅੱਡੇ ਦੇ ਨਜ਼ਦੀਕ ਲੰਬੇ ਸਮੇਂ ਤੋਂ ਲਵਾਰਿਸ ਅਵਸਥਾ ਵਿੱਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ।
ਇਸ ਦੌਰਾਨ 'ਵਾਹਨ ਐਪ' ਦੀ ਮੱਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਹਨਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੇਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿੱਚੋਂ ਕੋਈ ਵਾਹਨ ਕਿਸੇ ਨਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿੱਚ ਲੋੜੀਂਦਾ ਤਾਂ ਨਹੀਂ ਹੈ। ਨਾਲ ਹੀ ਬੱਸਾਂ ਵਿੱਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਆ। ਡੀ.ਐੱਸ.ਪੀ. ਅਮਨਦੀਪ ਸਿੰਘ (ਹੈੱਡਕੁਆਰਟਰ) ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਾਕੇ ਲਗਾਏ। ਮੁੱਖ ਰੂਟਾਂ, ਕਲੋਨੀਆਂ, ਬਜ਼ਾਰਾਂ, ਜਿੱਥੇ ਆਵਾਜਾਈ ਵਧੇਰੇ ਆਉਣ-ਜਾਣ ਰਹਿੰਦੀ ਹੈ ਉੱਥੇ ਨਾਕੇ ਲਗਾ ਕੇ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਕੀਤੀ ਗਈ। ਡੀ.ਐਸ.ਪੀ (ਹੈੱਡਕੁਆਰਟਰ) ਵੱਲੋਂ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਨਾਲ ਲਗਾਤਾਰ ਰਿਹਾਇਸ਼ੀ ਇਲਾਕਿਆਂ ਅਤੇ ਮੁਹੱਲਿਆਂ ਵਿੱਚ ਗਸ਼ਤ ਕਰਕੇ ਨਿਗਰਾਨੀ ਕੀਤੀ ਗਈ। ਡੀ.ਐੱਸ.ਪੀ ਵੱਲੋਂ ਨਾਈਟ ਡਿਊਟੀ 'ਤੇ ਲੱਗੇ ਸਕਿਉਰਿਟੀ ਗਾਰਡਾਂ ਨਾਲ ਵੀ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਤੋਂ ਪਿਛਲੇ ਕੁੱਝ ਦਿਨਾਂ 'ਚ ਉਨ੍ਹਾਂ ਦੇ ਇਲਾਕੇ 'ਚ ਹੋਈਆਂ ਸ਼ੱਕੀ ਗਤੀਵਿਧੀਆਂ ਜਾਂ ਵਿਅਕਤੀਆਂ ਬਾਰੇ ਜਾਣਕਾਰੀ ਲਈ ਗਈ ਅਤੇ ਉਹਨਾਂ ਨੂੰ ਆਪਣੀ ਡਿਊਟੀ ਨੂੰ ਵਧੀਆ ਢੰਗ ਦੇ ਨਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਕਈ ਸਥਾਨਾਂ, ਪਾਰਕ, ਰਿਜ਼ੋਰਟ ਆਦਿ ਵਾਲੀਆਂ ਜਗ੍ਹਾ ਦੀ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।
Author : Malout Live