ਮਲੋਟ ਤਹਿਸੀਲ ਸਮੇਤ ਜ਼ਿਲ੍ਹੇ ਵਿੱਚ ਹੜਤਾਲ ਹੋਈ ਖਤਮ, ਮੁੜ ਸ਼ੁਰੂ ਹੋਇਆ ਰਜਿਸਟਰੀਆਂ ਦਾ ਕੰਮ
ਪੰਜਾਬ ਰਾਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ 'ਤੇ ਮੁਲਾਜ਼ਮਾਂ ਨਾਲ ਕਥਿਤ ਮਾੜੇ ਵਿਵਹਾਰ ਦੇ ਰੋਸ ਵਜੋਂ ਸ਼ੁਰੂ ਕੀਤੀ ਗਈ ਪੰਜ ਦਿਨਾਂ ਦੀ ਹੜਤਾਲ ਨੂੰ ਦੂਜੇ ਦਿਨ ਹੀ ਵਾਪਿਸ ਲੈ ਲਿਆ ਗਿਆ ਹੈ। ਹੜਤਾਲ ਖਤਮ ਹੋਣ ਤੋਂ ਬਾਅਦ ਮੁਲਾਜ਼ਮ ਮੁੜ ਆਪਣੇ ਕੰਮ 'ਤੇ ਪਰਤ ਆਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ 'ਤੇ ਮੁਲਾਜ਼ਮਾਂ ਨਾਲ ਕਥਿਤ ਮਾੜੇ ਵਿਵਹਾਰ ਦੇ ਰੋਸ ਵਜੋਂ ਸ਼ੁਰੂ ਕੀਤੀ ਗਈ ਪੰਜ ਦਿਨਾਂ ਦੀ ਹੜਤਾਲ ਨੂੰ ਦੂਜੇ ਦਿਨ ਹੀ ਵਾਪਿਸ ਲੈ ਲਿਆ ਗਿਆ ਹੈ। ਹੜਤਾਲ ਖਤਮ ਹੋਣ ਤੋਂ ਬਾਅਦ ਮੁਲਾਜ਼ਮ ਮੁੜ ਆਪਣੇ ਕੰਮ 'ਤੇ ਪਰਤ ਆਏ ਹਨ। ਹੁਣ ਦੋ ਦਿਨਾਂ ਤੋਂ ਬੰਦ ਪਿਆ ਰਜਿਸਟਰੀਆਂ ਦਾ ਕੰਮ ਅੱਜ ਤੋਂ ਮੁੜ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।
ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਹੀ ਸਟਾਫ਼ ਨਾਲ ਦੁਰਵਿਵਹਾਰ ਕਰਨ, ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ, ਗਲਤ ਤਰੀਕੇ ਨਾਲ ਚਾਰਜਸ਼ੀਟ ਜਾਰੀ ਕਰਨ ਅਤੇ ਏ.ਸੀ.ਆਰ ਖ਼ਰਾਬ ਕਰਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪੂਰੇ ਸੂਬੇ ਵਿੱਚ ਕਰਮਚਾਰੀ ਵਿਰੋਧ ਵਿੱਚ ਉਤਰ ਆਏ ਸਨ।
Author : Malout Live



