ਐੱਸ.ਡੀ ਸਕੂਲ ਮਲੋਟ 'ਚ ਵਿਦਿਆਰਥੀਆਂ ਨੂੰ 'ਕੋਮਲ' ਫਿਲਮ ਰਾਹੀਂ ਸੁਰੱਖਿਆ ਦਾ ਦਿੱਤਾ ਸੰਦੇਸ਼
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਚ' ਜਾਗਰੂਕਤਾ ਫਿਲਮ ‘ਕੋਮਲ’ ਪ੍ਰਦਰਸ਼ਿਤ ਕੀਤੀ ਗਈ।
ਮਲੋਟ : ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਚ' ਜਾਗਰੂਕਤਾ ਫਿਲਮ ‘ਕੋਮਲ’ ਪ੍ਰਦਰਸ਼ਿਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਸੁਰੱਖਿਅਤ ਅਤੇ ਅਸੁਰੱਖਿਅਤ ਛੂਹ, ਘਟਨਾ ਦੀ ਰਿਪੋਰਟ ਕਰਨ ਦੀ ਵਿਧੀ, ਚਾਈਲਡ ਹੈੱਲਪਲਾਈਨ 1098 ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ, 2012 (ਪੋਕਸੋ ਐਕਟ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਫਿਲਮ ਪ੍ਰਦਰਸ਼ਨ ਤੋਂ ਬਾਅਦ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ ਅਤੇ ਕਿਸੇ ਵੀ ਅਣਉਚਿਤ ਘਟਨਾ ਦੀ ਤੁਰੰਤ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਬੱਚਿਆਂ ਲਈ ਸੁਰੱਖਿਅਤ ਅਤੇ ਸੰਵੇਦਨਸ਼ੀਲ ਸਿੱਖਿਆਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਸੁਚੇਤ ਕਰਨਾ ਹੈ ਤਾਂ ਜੋ ਉਹ ਹਰ ਸਥਿਤੀ ਵਿੱਚ ਨਿਡਰ ਹੋ ਕੇ ਆਪਣੀ ਗੱਲ ਰੱਖ ਸਕਣ ਅਤੇ ਲੋੜ ਪੈਣ 'ਤੇ ਸਹੀ ਮੱਦਦ ਪ੍ਰਾਪਤ ਕਰ ਸਕਣ।
Author : Malout Live



