ਆਜਾਦੀ ਦਿਵਸ ਮੌਕੇ ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬਿਹਤਰੀਨ ਪ੍ਰਦਰਸ਼ਨ
ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਜਾਦੀ ਦਿਵਸ ਮੌਕੇ ਦਾਣਾ ਮੰਡੀ ਮਲੋਟ ਵਿਖੇ ਆਯਜਿਤ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਇਸ ਖਾਸ ਮੌਕੇ ਤੇ ਆਪਣੀ ਪੇਸ਼ਕਸ਼ ਨਾਲ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਸ਼ ਲਈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਜਾਦੀ ਦਿਵਸ ਮੌਕੇ ਦਾਣਾ ਮੰਡੀ ਮਲੋਟ ਵਿਖੇ ਆਯਜਿਤ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਇਸ ਖਾਸ ਮੌਕੇ ਤੇ ਆਪਣੀ ਪੇਸ਼ਕਸ਼ ਨਾਲ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਸ਼ ਲਈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਰਟੀਫਿਕੇਟ ਮਿਲਣ ਕਾਰਨ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਸਕੂਲ ਦੇ ਪ੍ਰਿੰਸੀਪਲ ਅਤੇ ਵਾਇਸ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਪੇਸ਼ਕਸ਼ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਧ-ਚੜ੍ਹ ਕੇ ਈਵੈਂਟਸ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪੇਸ਼ਕਸ਼ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Author : Malout Live



