ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਲਜਾਇਆ ਗਿਆ ਟੂਰ

ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਗਿਆਨ ਅਤੇ ਵਿਗਿਆਨਕ ਸੋਚ ਨੂੰ ਹੋਰ ਵਿਕਸਿਤ ਕਰਨ ਦੇ ਉਦੇਸ਼ ਨਾਲ ਕਪੂਰਥਲਾ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਇੱਕ ਵਿਸ਼ੇਸ਼ ਟੂਰ ਲਜਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਦੀ ਦੁਨੀਆ ਨਾਲ ਵਿਹਾਰਕ ਤੌਰ ’ਤੇ ਜੋੜਨਾ ਸੀ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਗਿਆਨ ਅਤੇ ਵਿਗਿਆਨਕ ਸੋਚ ਨੂੰ ਹੋਰ ਵਿਕਸਿਤ ਕਰਨ ਦੇ ਉਦੇਸ਼ ਨਾਲ ਕਪੂਰਥਲਾ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਇੱਕ ਵਿਸ਼ੇਸ਼ ਟੂਰ ਲਜਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਦੀ ਦੁਨੀਆ ਨਾਲ ਵਿਹਾਰਕ ਤੌਰ ’ਤੇ ਜੋੜਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦੇ ਵੱਖ-ਵੱਖ ਜਾਣਕਾਰੀ ਭਰਪੂਰ ਅਤੇ ਰੁਚਿਕਰ ਪ੍ਰਦਰਸ਼ਨਾਂ ਅਤੇ ਗਤੀਵਿਧੀਆਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ‘ਸਾਇੰਸ ਵੋਏਜ ਹਾਲ’ ਵਿੱਚ ਵਿਗਿਆਨ ਨਾਲ ਸੰਬੰਧਿਤ ਕਈ ਦਿਲਚਸਪ ਅਤੇ ਮਹੱਤਵਪੂਰਨ ਜਾਣਕਾਰੀਆਂ ਹਾਸਿਲ ਕੀਤੀਆਂ, ਜਦਕਿ ‘ਸਪੇਸ ਥੀਏਟਰ’ ਵਿੱਚ ਪੁਲਾੜ ਅਤੇ ਵਿਗਿਆਨਕ ਤਰੱਕੀ ਨਾਲ ਜੁੜੇ ਵਿਸ਼ਿਆਂ ਨੂੰ ਵੱਡੇ ਪਰਦੇ ’ਤੇ ਦੇਖਣ ਦਾ ਰੋਮਾਂਚਕ ਅਨੁਭਵ ਪ੍ਰਾਪਤ ਕੀਤਾ।

ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਯਾਦਗਾਰ ਟੂਰ ਦੇ ਸਫਲ ਆਯੋਜਨ ਲਈ ਸਕੂਲ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਦਿਅਕ ਅਤੇ ਤਜਰਬੇ ਆਧਾਰਿਤ ਯਾਤਰਾਵਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨਵੀਆਂ ਚੀਜ਼ਾਂ ਸਿੱਖਣ, ਖੋਜ ਕਰਨ ਅਤੇ ਵਿਗਿਆਨਕ ਢੰਗ ਨਾਲ ਸੋਚਣ ਦੀ ਰੁਚੀ ਵੀ ਪੈਦਾ ਕਰਦੀਆਂ ਹਨ। ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

Author : Malout Live