ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਪਹਿਲਾ ਸਥਾਨ ਕੀਤਾ ਹਾਸਿਲ

ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਸਾਲ ਉਮਰ ਵਰਗ ਦੇ ਬੈਡਮਿੰਟਨ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਬੁਲੰਦ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਸਾਲ ਉਮਰ ਵਰਗ ਦੇ ਬੈਡਮਿੰਟਨ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਬੁਲੰਦ ਕੀਤਾ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਬੱਚਿਆਂ ਦੀ ਇਸ ਮਾਣਮੱਤੀ ਕਾਰਗੁਜ਼ਾਰੀ ਤੇ ਉਹਨਾਂ ਨੂੰ ਸਨਮਾਨਿਤ ਕਰਦੇ ਹੋਏ ਭਵਿੱਖ ਵਿੱਚ ਵੀ ਖੇਡਾਂ ਵਿੱਚ ਇਸੇ ਤਰ੍ਹਾਂ ਨਾਮ ਖੱਟਣ, ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਦੀ ਕਾਮਨਾ ਕੀਤੀ।

Author : Malout live