ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਸਕੂਲ ਦੇ ਵਿਦਿਆਰਥੀਆਂ ਨੇ 11 ਸਾਲ ਉਮਰ ਵਰਗ ਦੇ ਬੈਡਮਿੰਟਨ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦਾ ਲੋਹਾ ਮੰਨਵਾਇਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪ੍ਰਾਇਮਰੀ ਪੱਧਰ ਦੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਹੈ।
ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ 11 ਸਾਲ ਉਮਰ ਵਰਗ ਦੇ ਬੈਡਮਿੰਟਨ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦਾ ਲੋਹਾ ਮੰਨਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਬੱਚਿਆਂ ਨੂੰ ਉਹਨਾਂ ਦੀ ਜਿੱਤ ਦੀ ਵਧਾਈ ਦਿੰਦਿਆਂ ਖੇਡਾਂ ਵਿੱਚ ਹੋਰ ਮਿਹਨਤ ਕਰਨ ਅਤੇ ਭਵਿੱਖ ਵਿੱਚ ਵੀ ਅਪਣੇ ਚੰਗੇ ਪ੍ਰਦਰਸ਼ਨ ਨੂੰ ਬਰਕਰਾਰ ਰੱਖਣ ਦੀ ਤਾਕੀਦ ਕੀਤੀ।
Author : Malout Live