ਜਿਲ੍ਹਾ ਪੱਧਰੀ ਡਿਬੇਟ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ, ਮਲੋਟ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ

ਸਰਕਾਰੀ ਕਾਲਜ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਅਰਬਨ ਅਪੈਥੀ ਵਿਸ਼ੇ ਤੇ ਜਿਲ੍ਹਾ ਪੱਧਰੀ ਡਿਬੇਟ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ, ਮਲੋਟ ਦੇ ਦੋ ਵਿਦਿਆਰਥੀਆਂ ਨੇ ਹਿੱਸਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਕਾਲਜ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਅਰਬਨ ਅਪੈਥੀ ਵਿਸ਼ੇ ਤੇ ਜਿਲ੍ਹਾ ਪੱਧਰੀ ਡਿਬੇਟ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ, ਮਲੋਟ ਦੇ ਦੋ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸਾਨੀਆ ਅਤੇ ਬੀ.ਏ ਸਾਲ ਤੀਜਾ ਦੇ ਵਿਦਿਆਰਥੀ ਸਿਦਕ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਣ ਕੀਤਾ।

ਇਸ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਈ.ਐਲ.ਸੀ ਇੰਚਾਰਜ ਮੈਡਮ ਨੀਲਮ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸ਼੍ਰੀ ਸੁਦੇਸ਼ ਗਰੋਵਰ, ਸ਼੍ਰੀ ਦੀਪਕ ਅੱਗਰਵਾਲ, ਡਾ. ਜਸਬੀਰ ਕੌਰ, ਡਾ. ਵਿਨੀਤ ਕੁਮਾਰ ਅਤੇ ਮੈਡਮ ਰਿੰਪੂ ਸਹਿਤ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।

Author : Malout Live