ਇੰਡੋ-ਨੇਪਾਲ ਚੈਂਪੀਅਨਸ਼ਿਪ ਵਿੱਚ ਡਾਇਮੰਡ ਭੰਗੜਾ ਅਕੈਡਮੀ ਮਲੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਡਾਇਮੰਡ ਭੰਗੜਾ ਅਕੈਡਮੀ ਮਲੋਟ ਦੇ ਵਿਦਿਆਰਥੀਆਂ ਨੇ 8ਵੀਂ ਇੰਡੋ-ਨੇਪਾਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਇਲਾਕੇ, ਮਾਪਿਆਂ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਡਾਇਮੰਡ ਭੰਗੜਾ ਅਕੈਡਮੀ ਦੇ ਡਾਇਰੈਕਟਰ ਡਾ. ਸੁਖਦਰਸ਼ਨ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਮਲੋਟ : ਡਾਇਮੰਡ ਭੰਗੜਾ ਅਕੈਡਮੀ ਮਲੋਟ ਦੇ ਵਿਦਿਆਰਥੀਆਂ ਨੇ 8ਵੀਂ ਇੰਡੋ-ਨੇਪਾਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਇਲਾਕੇ, ਮਾਪਿਆਂ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਚੈਂਪੀਅਨਸ਼ਿਪ ਦੌਰਾਨ ਅਮਾਨਤਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਹਰਗੁਣ ਕੌਰ ਪੁੱਤਰੀ ਕੁਲਵੰਤ ਸਿੰਘ, ਅਣੂ ਪੁੱਤਰੀ ਜਸਵਿੰਦਰ ਸਿੰਘ ਅਤੇ ਜਸਦੀਪ ਕੌਰ ਪੁੱਤਰੀ ਜਸਵੰਤ ਸਿੰਘ ਨੇ ਆਪਣੇ-ਆਪਣੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ 'ਤੇ ਡਾਇਮੰਡ ਭੰਗੜਾ ਅਕੈਡਮੀ ਦੇ ਡਾਇਰੈਕਟਰ ਡਾ. ਸੁਖਦਰਸ਼ਨ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਅਤੇ ਸਮੂਹ ਮਾਪਿਆਂ ਨੂੰ ਵੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਕੈਡਮੀ ਭਵਿੱਖ ਵਿੱਚ ਵੀ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਅੱਗੇ ਵਧਾਉਣ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਅਕੈਡਮੀ ਦੇ ਸਟਾਫ਼, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੇ ਵੀ ਜੇਤੂ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Author : Malout Live



