ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਾਲਜ ਦੀ ਕੀਤੀ ਨੁਮਾਇੰਦਗੀ
ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਮਲੋਟ ਦੇ ਵਿਦਿਆਰਥੀਆਂ ਨੇ 10 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਯੋਜਿਤ ਨੈਸ਼ਨਲ ਫਾਰਮੇਸੀ ਵੀਕ ਦੇ ਸਮਾਗਮ ਵਿੱਚ ਭਾਗ ਲੈ ਕੇ ਆਪਣੇ ਕਾਲਜ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਦਾ ਵਿਸ਼ਾ “ਸਵੱਛ ਭਾਰਤ ਅਤੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਮਲੋਟ ਦੇ ਵਿਦਿਆਰਥੀਆਂ ਨੇ 10 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਯੋਜਿਤ ਨੈਸ਼ਨਲ ਫਾਰਮੇਸੀ ਵੀਕ ਦੇ ਸਮਾਗਮ ਵਿੱਚ ਭਾਗ ਲੈ ਕੇ ਆਪਣੇ ਕਾਲਜ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਦਾ ਵਿਸ਼ਾ “ਸਵੱਛ ਭਾਰਤ ਅਤੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਸੀ। ਇਸ ਮੌਕੇ ਡਾ. ਮੋਂਟੂ ਕੁਮਾਰ ਐਮ. ਪਟੇਲ, ਪ੍ਰਧਾਨ ਫਾਰਮੇਸੀ ਕੌਂਸਲ ਆਫ਼ ਇੰਡੀਆ ਅਤੇ ਸ਼੍ਰੀ ਸੁਸ਼ੀਲ ਕੁਮਾਰ ਬਾਂਸਲ, ਪ੍ਰਧਾਨ ਪੰਜਾਬ ਫਾਰਮੇਸੀ ਕੌਂਸਲ ਸਮੇਤ ਫਾਰਮੇਸੀ ਖੇਤਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਅਤੇ ਬੇਹੱਦ ਵਰਤੋਂ ਨੂੰ ਰੋਕਣਾ ਅਤੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੀ ਵਧ ਰਹੀ ਸਮੱਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ। ਇਸ ਦੌਰਾਨ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੋਸਟਰ ਪ੍ਰੈਜ਼ੈਂਟੇਸ਼ਨ, ਪੈਨਲ ਚਰਚਾ ਅਤੇ ਫਾਰਮਾ ਕੁਇਜ਼ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਦਵਾਈਆਂ ਪ੍ਰਤੀ ਰੋਧਕਤਾ ਨੂੰ ਘਟਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਦੇ ਵਾਈਸ ਚੇਅਰਮੈਨ ਸਰਦਾਰ ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਖੁਰਾਣਾ ਨੇ ਵੀ ਵਿਦਿਆਰਥੀਆਂ ਨਾਲ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਦੌਰਾਨ ਡਾ. ਬਲਜੀਤ ਸਿੰਘ ਖੁਰਾਣਾ ਨੂੰ ਉਨ੍ਹਾਂ ਦੀ ਹਾਜ਼ਰੀ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
Author : Malout Live



