ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ 'ਤੇ ਸੰਸਥਾ ਦੇ ਪ੍ਰਧਾਨ ਅਤੇ ਸਮੂਹ ਕਮੇਟੀ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਅਤੇ ਸਮੂਹ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਦਿਲੋਂ ਵਧਾਈ ਦਿੱਤੀ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਪਿਛਲੇ ਦਿਨੀ ਮਲੋਟ ਵਿਖੇ ਆਯੋਜਿਤ 5ਵੀਂ ਇੰਟਰ ਸਟੇਟ ਗੋਜੂ ਰਿਯੂ ਕਰਾਟੇ ਚੈਂਪੀਅਨਸ਼ਿਪ–2026 ਵਿੱਚ ਸਕੂਲ ਦੇ ਵਿਦਿਆਰਥੀਆਂ ਸਨਮਜੋਤ ਕੌਰ ਨੇ ਅੰਡਰ-8 (20 ਕਿਲੋਗ੍ਰਾਮ) ਅਤੇ ਸ਼ਿਵਜੋਤ ਸਿੰਘ ਨੇ ਅੰਡਰ-10 (35 ਕਿਲੋਗ੍ਰਾਮ) ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਦਿਆਂ ਗੋਲਡ ਮੈਡਲ ਜਿੱਤੇ

ਇਸ ਤੋਂ ਇਲਾਵਾ 18ਵੀਂ ਪੰਜਾਬ ਸਟੇਟ ਸਿੰਗਿੰਗ, ਪੇਂਟਿੰਗ, ਮਾਡਲਿੰਗ ਅਤੇ ਡਾਂਸ ਸਪੋਰਟਸ ਚੈਂਪੀਅਨਸ਼ਿਪ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਿਯਾਲ (ਸਪੁੱਤਰੀ ਸੁਨੀਲ ਕੁਮਾਰ) ਨੇ ਡਾਂਸ ਮੁਕਾਬਲੇ ਦੇ 7–11 ਸਾਲ ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ 'ਤੇ ਸੰਸਥਾ ਦੇ ਪ੍ਰਧਾਨ ਅਤੇ ਸਮੂਹ ਕਮੇਟੀ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਅਤੇ ਸਮੂਹ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲੱਬਧੀਆਂ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ

Author : Malout Live