ਐੱਸ.ਡੀ.ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੇ ਮਲੋਟ ਵਿਖੇ ਕਰਵਾਈ ਗਈ 'ਭਾਰਤ ਕੋ ਜਾਣੋ' ਪ੍ਰਤਿਯੋਗਤਾ ਵਿੱਚ ਹਾਸਿਲ ਕੀਤਾ ਪਹਿਲਾ ਸਥਾਨ

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮਲੋਟ ਵੱਲੋਂ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਮਲੋਟ ਸ਼ਹਿਰ ਦੇ 18 ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ।

ਮਲੋਟ : ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮਲੋਟ ਵੱਲੋਂ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਮਲੋਟ ਸ਼ਹਿਰ ਦੇ 18 ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੀਨੀਅਰ ਗਰੁੱਪ ਦੇ ਮੁਕਾਬਲਿਆ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੀ ਸਿਮਰਨ ਪੁੱਤਰੀ ਨਰਿੰਦਰ ਕੁਮਾਰ ਅਤੇ ਕੋਮਲ ਪੱਤਰੀ ਰਾਮੇਸ਼ਵਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜੂਨੀਅਰ ਗਰੁੱਪ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੀ ਸ਼ੁਭੀਪਾਲ ਪੁੱਤਰੀ ਨਰਿੰਦਰ ਕੁਮਾਰ ਅਤੇ ਸੋਨਮ ਪੁੱਤਰੀ ਅਮਿਤ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿਖੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਧਾਨ ਸ੍ਰੀ ਰਜਿੰਦਰ ਗਰਗ, ਮੈਨੇਜ਼ਰ ਸ਼੍ਰੀ ਵਿਕਾਸ ਗੋਇਲ ਅਤੇ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਿੰਸੀਪਲ ਨੀਰੂ ਬੱਠਲਾ ਨੇ ਸਕੂਲ ਦੇ ਅਧਿਆਪਕਾਂ, ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਣ ਵਾਲੇ ਮੁਕਾਬਲੇ ਲਈ ਸ਼ੁੱਭਕਾਮਨਾਵਾ ਦਿੱਤੀਆਂ।

Author : Malout Live