ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਮਾਰੀਆਂ ਮੱਲਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਸ਼ਹਿਰ ਦਾ ਨਾਂ ਚਮਕਾਇਆ। ਇਸ ਵਿਸ਼ੇਸ਼ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਢ ਤੋਂ ਹੀ ਤਰਜੀਹ ਦਿੰਦਾ ਆ ਰਿਹਾ ਹੈ।
ਮਲੋਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਸੱਤਵੀਂ ਜਮਾਤ ਦੇ ਖੁਸ਼ਦਿਲ ਸਪੁੱਤਰ ਦਿਲਰਾਜ ਸਿੰਘ ਅਤੇ ਦਸਵੀਂ ਜਮਾਤ ਦੇ ਹਰਸ਼ਿਤ ਨਾਗਰ ਸਪੁੱਤਰ ਡਾ. ਲਾਲ ਚੰਦ ਨਾਗਰ ਨੇ ਇਸ ਟੂਰਨਾਮੈਂਟ 'ਚ ਆਪਣੀ ਸਖਤ ਮਿਹਨਤ ਸਦਕਾ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂ ਚਮਕਾਇਆ। ਇਸ ਵਿਸ਼ੇਸ਼ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਢ ਤੋਂ ਹੀ ਤਰਜੀਹ ਦਿੰਦਾ ਆ ਰਿਹਾ ਹੈ।
ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਰਹਿੰਦਾ ਹੈ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਤੌਰ ਤੇ ਮਜਬੂਤ ਬਣ ਸਕਣ। ਇਸ ਸ਼ਲਾਘਾਯੋਗ ਕਾਰਜ ਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜਰ ਸ੍ਰੀ ਵਿਕਾਸ ਗੋਇਲ ਅਤੇ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਜੇਤੂ ਵਿਦਿਆਰਥੀਆਂ ਦੇ ਮਾਪਿਆਂ, ਫਿਜੀਕਲ ਇੰਚਾਰਜ ਰਾਹੁਲ ਸ਼ਰਮਾ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
Author : Malout Live



