ਐਪਲ ਇੰਟਰਨੈਸ਼ਨਲ ਸਕੂਲ ਵਿੱਚ 3 ਤੋਂ 8 ਕਲਾਸਾਂ ਲਈ ਪੰਜਾਬੀ ਡਿਕਲੇਮੇਸ਼ਨ ਮੁਕਾਬਲੇ ਦਾ ਸਫ਼ਲ ਆਯੋਜਨ
ਐਪਲ ਇੰਟਰਨੈਸ਼ਨਲ ਸਕੂਲ ਵਿੱਚ 3 ਤੋਂ 8 ਕਲਾਸਾਂ ਦੇ ਵਿਦਿਆਰਥੀਆਂ ਲਈ ਪੰਜਾਬੀ ਡਿਕਲੇਮੇਸ਼ਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਵਿੱਚ 3 ਤੋਂ 8 ਕਲਾਸਾਂ ਦੇ ਵਿਦਿਆਰਥੀਆਂ ਲਈ ਪੰਜਾਬੀ ਡਿਕਲੇਮੇਸ਼ਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਦਿਲਚਸਪੀ ਅਤੇ ਸਮਾਜਿਕ ਮੁੱਦਿਆਂ ਤੇ ਸੁਚੇਤਨਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੀ ਰੁਚੀ ਅਤੇ ਹੁਨਰ ਨੂੰ ਪ੍ਰਦਰਸ਼ਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਵਾਈਸ ਪ੍ਰਿੰਸੀਪਲ ਮੈਡਮ ਅੰਕਿਤਾ ਵਾਟਸ ਅਤੇ ਐਕਟੀਵਿਟੀ ਇੰਚਾਰਜ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਸਹਾਇਤਾ ਕਰਦੇ ਹਨ।
Author : Malout Live