ਸਜ਼ਾ ਪੂਰੀ ਹੋਣ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ, ਕੀਤੀ ਅਰਦਾਸ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਜੋ 10 ਦਿਨਾਂ ਧਾਰਮਿਕ ਸਜ਼ਾ ਸੁਣਾਈ ਗਈ ਸੀ, ਉਸ ਤੋਂ ਬਾਅਦ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਹਨ।

ਪੰਜਾਬ : ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਜੋ 10 ਦਿਨਾਂ ਧਾਰਮਿਕ ਸਜ਼ਾ ਸੁਣਾਈ ਗਈ ਸੀ, ਉਸ ਤੋਂ ਬਾਅਦ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਹਨ।

ਇਸ ਦੌਰਾਨ ਉਨ੍ਹਾਂ ਹੋਈਆਂ ਭੁੱਲਾਂ ਬਖਸ਼ਾਉਣ ਲਈ ਅਰਦਾਸ ਕੀਤੀ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਨ੍ਹਾਂ ਵੱਲੋਂ ਆਪਣੀ 10ਵੇਂ ਦਿਨ ਦੀ ਸੇਵਾ ਮੁਕੰਮਲ ਕੀਤੀ ਗਈ ਸੀ। ਇਸੇ ਦੌਰਾਨ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਨਵੇਂ ਸਿਰੇ ਤੋਂ ਸਿਰਜਿਆ ਜਾਵੇਗਾ।

Author : Malout Live