ਸੁਖਬੀਰ ਸਿੰਘ ਬਾਦਲ ਤਖਤ ਸ਼੍ਰੀ ਕੇਸਗੜ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਸੇਵਾ ਨਿਭਾਉਣ ਪਹੁੰਚੇ

ਸੁਖਬੀਰ ਸਿੰਘ ਬਾਦਲ ਨੂੰ ਸਜਾ ਦੇ ਤੌਰ ਤੇ ਮਿਲੀ ਸੇਵਾ ਨੂੰ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਦੋ ਦਿਨ ਨਿਭਾਉਣ ਤੋਂ ਬਾਅਦ ਹੁਣ ਉਹ ਆਪਣੀ ਸੇਵਾ ਨਿਭਾਉਣ ਤਖਤ ਸ਼੍ਰੀ ਕੇਸਗੜ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਪਹੁੰਚੇ ਹਨ।

ਮਲੋਟ (ਪੰਜਾਬ) : ਸੁਖਬੀਰ ਸਿੰਘ ਬਾਦਲ ਨੂੰ ਸਜਾ ਦੇ ਤੌਰ ਤੇ ਮਿਲੀ ਸੇਵਾ ਨੂੰ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਦੋ ਦਿਨ ਨਿਭਾਉਣ ਤੋਂ ਬਾਅਦ ਹੁਣ ਉਹ ਆਪਣੀ ਸੇਵਾ ਨਿਭਾਉਣ ਤਖਤ ਸ਼੍ਰੀ ਕੇਸਗੜ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਪਹੁੰਚੇ ਹਨ। ਇੱਥੇ ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਸੁਖਬੀਰ ਸਿੰਘ ਬਾਦਲ ਤੇ ਹਮਲਾ ਵੀ ਹੋਇਆ ਸੀ, ਜਿਸ ਦੌਰਾਨ ਇੱਕ ਵਿਅਕਤੀ ਵੱਲੋਂ ਉਨ੍ਹਾਂ ਤੇ ਪਿਸਟਲ ਨਾਲ ਹਮਲਾ ਕੀਤਾ ਗਿਆ ਸੀ।

ਇਸ ਦੌਰਾਨ ਸੇਵਾਦਾਰਾਂ ਵੱਲੋਂ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਸੀ। ਇਸ ਦੇ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਪਹੁੰਚੇ ਹਨ ਅਤੇ ਬੀਤੀ ਘਟਨਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਸੁਰੱਖਿਆ ਵੀ ਵਧਾਈ ਗਈ ਹੈ।

Author : Malout Live