ਸੁਖਬੀਰ ਸਿੰਘ ਬਾਦਲ ਫਿਰ ਤੋਂ ਤਨਖ਼ਾਹੀਆ ਕਰਾਰ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆ ਦਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਲਬ ਕੀਤਾ ਸੀ, ਪਰ ਉਹ ਨਿਰਧਾਰਿਤ ਸਮੇਂ ਵਿੱਚ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਮਲੋਟ (ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਲਬ ਕੀਤਾ ਸੀ, ਪਰ ਉਹ ਨਿਰਧਾਰਿਤ ਸਮੇਂ ਵਿੱਚ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਦੋਸ਼ ਮੁਕਤ ਐਲਾਨੇ ਜਾਣ ਮਗਰੋਂ ਇਹ ਵਿਵਾਦ ਸ਼ੁਰੂ ਹੋਇਆ ਸੀ, ਜਿਸ ਮਾਮਲੇ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ 20 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿੱਚ SGPC ਦਾ ਵਫ਼ਦ ਵੀ ਉੱਥੇ ਗਿਆ ਸੀ। ਇਸ ਤੋਂ ਬਾਅਦ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ 15 ਦਿਨਾਂ ਦਾ ਹੋਰ ਸਮਾਂ ਮੰਗਿਆ ਗਿਆ ਸੀ, ਪਰ ਉਹ ਸਫ਼ਰ ਮੁੱਕ ਜਾਣ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਹੁਣ ਪੰਜ ਪਿਆਰਿਆਂ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।

Author : Malout Live