ਸੁਖਬੀਰ ਸਿੰਘ ਬਾਦਲ ਨੂੰ ਕੋਰਟ ਤੋਂ ਝਟਕਾ, 8 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਜ਼ਮਾਨਤ ਰੱਦ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਤੇ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਪੇਸ਼ ਨਾ ਹੋਣ ਤੋਂ ਬਾਅਦ ਅਦਾਲਤ ਨੇ ਇਹ ਕਾਰਵਾਈ ਕੀਤੀ।

ਮਲੋਟ (ਪੰਜਾਬ) : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਤੇ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਪੇਸ਼ ਨਾ ਹੋਣ ਤੋਂ ਬਾਅਦ ਅਦਾਲਤ ਨੇ ਇਹ ਕਾਰਵਾਈ ਕੀਤੀ। ਇਹ ਹੁਕਮ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਰਾਹੁਲ ਗਰਗ ਨੇ ਪਾਸ ਕੀਤਾ।

ਇਹ ਮਾਮਲਾ 2017 'ਚ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਤੇ ਮੋਹਾਲੀ ਦੇ ਵਸਨੀਕ ਰਜਿੰਦਰਪਾਲ ਸਿੰਘ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਸੰਬੰਧਿਤ ਹੈ। ਇਹ ਮਾਮਲਾ ਭਾਰਤੀ ਦੰਡ ਸੰਹਿਤਾ ਦੀ ਧਾਰਾ 499 (ਮਾਣਹਾਨੀ) ਤਹਿਤ ਦਰਜ ਕੀਤਾ ਗਿਆ ਹੈ।

Author : Malout Live